ਅਰਲੀ ਚਾਈਲਡ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੇ ਸਕੂਲਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ
- 25 ਮਈ ਤੱਕ ਆਪਣੇ ਸਕੂਲ ਦੀ ਰਜਿਸਟਰੇਸ਼ਨ ਕਰਵਾਈ ਜਾਵੇ - ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਰੋਹਿਤ ਗੁਪਤਾ
ਗੁਰਦਾਸਪੁਰ, 15 ਮਈ 2025 - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆ ਦੇ ਸਰਵ-ਪੱਖੀ ਵਿਕਾਸ ਲਈ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਈਲਡ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰਡ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਦੇ ਸਨਮੁੱਖ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟਰੇਸ਼ਨ ਕਰਨੀਆਂ ਲਾਜ਼ਮੀ ਹਨ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਜਸਮੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ ਜਿੰਨਾ ਸਕੂਲਾਂ ਵੱਲੋਂ ਹਾਲੇ ਤੱਕ ਆਪਣੇ ਸਕੂਲ ਦੀ ਰਜਿਸਟਰੇਸ਼ਨ ਨਹੀਂ ਕਰਵਾਈ, ਉਨ੍ਹਾਂ ਲਈ 25 ਮਈ 2025 ਤੱਕ ਆਪਣੇ ਸਕੂਲ ਦੀ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੈ। ਇਸ ਸੰਬੰਧੀ ਵਿਭਾਗ ਦੀ ਵੈੱਬਸਾਈਟ sswcd.punjab.gov.in ਤੇ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਰਜਿਸਟ੍ਰੇਸ਼ਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ ਦੇ ਕਮਰਾ ਨੰਬਰ 218-220, ਪਹਿਲੀ ਮੰਜ਼ਿਲ, ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲਾਂ ਵੱਲੋਂ ਨਿਸ਼ਚਿਤ ਸਮੇਂ ਵਿੱਚ ਰਜਿਸਟਰੇਸ਼ਨ ਨਹੀਂ ਕਰਵਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਵਿਭਾਗੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।