ਰਜਿੰਦਰਪਾਲ ਕੌਰ ਛੀਨਾ ਵਲੋ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਦਾ ਆਗਾਜ਼
ਸੁਖਮਿੰਦਰ ਭੰਗੂ
ਲੁਧਿਆਣਾ, 20 ਮਈ 2025 - ਪੰਜਾਬ ਨੂੰ ਨਸ਼ੇ ਦੀ ਜਕੜ ਤੋਂ ਮੁਕਤ ਕਰਨ ਵੱਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ, ਦੱਖਣੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਅੱਜ ਦੱਖਣੀ ਹਲਕੇ ਦੇ ਵਾਰਡ ਨੰਬਰ 27, 31 ਅਤੇ ਵਾਰਡ ਨੰਬਰ 32 ਅਤੇ 35, 33, 34, 36, 37, 38, 39, 43 ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੀ ਸ਼ੁਰੂਆਤ ਕੀਤੀ।
ਇਹ ਯਾਤਰਾ ਆਮ ਆਦਮੀ ਪਾਰਟੀ ਸਰਕਾਰ ਦੇ 'ਮਹਾ ਜਨਸੰਪਰਕ ਅਭਿਆਨ' ਦਾ ਹਿੱਸਾ ਹੈ, ਜਿਸਦਾ ਉਦੇਸ਼ ਰਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਵਿਆਪਕ ਮੁਹਿੰਮ ਤਹਿਤ, ਹਰ ਰੋਜ਼ ਛੋਟੀਆਂ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਅਤੇ ਇਸਨੂੰ ਕਿਵੇਂ ਰੋਕਿਆ ਜਾਵੇ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ।
ਵਿਧਾਇਕ ਛੀਨਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਵਿਧਾਇਕ ਛੀਨਾ ਨੇ ਕਿਹਾ, “ਇਹ ਸਿਰਫ਼ ਸਰਕਾਰ ਦੀ ਲੜਾਈ ਨਹੀਂ ਹੈ, ਸਗੋਂ ਨਸ਼ਿਆਂ ਵਿਰੁੱਧ ਹਰ ਪੰਜਾਬੀ ਦੀ ਲੜਾਈ ਹੈ। ਅਸੀਂ ਹਰ ਵਾਰਡ ਅਤੇ ਹਰ ਪਿੰਡ ਵਿੱਚ ਜਾ ਕੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਾਂਗੇ, ਨੌਜਵਾਨਾਂ ਨੂੰ ਦਿਸ਼ਾ ਦਿਖਾਵਾਂਗੇ ਅਤੇ ਤਸਕਰਾਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਵਾਂਗੇ'। ਉਨ੍ਹਾਂ ਕਿਹਾ, “ਦੱਖਣੀ ਹਲਕੇ ਨੂੰ ਨਸ਼ਾ ਮੁਕਤ ਬਣਾਉਣਾ ਸਾਡਾ ਸੰਕਲਪ ਹੈ। ਇਹ ਸਿਰਫ਼ ਇੱਕ ਮੁਹਿੰਮ ਨਹੀਂ ਹੈ ਸਗੋਂ ਇੱਕ ਕ੍ਰਾਂਤੀ ਹੈ।