ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਪਾਠ ਅਤੇ ਛਬੀਲ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ, 1 ਜੂਨ 2025 - ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਗੁਰਬਾਣੀ ਪਾਠ ਅਤੇ ਛਬੀਲ ਦਾ ਪ੍ਰਬੰਧ ਕੀਤਾ ਗਿਆ। ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਪ੍ਰਿਤਪਾਲ ਸਿੰਘ ਨੇ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਅਣਖ ਨਾਲ ਜਿਉਣ ਅਤੇ ਧਰਮ ਲਈ ਕੁਰਬਾਨੀ ਦੀ ਪ੍ਰੇਰਨਾ ਦਿੰਦੀ ਹੈ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ(ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਮਾਣ ਜਾਹਰ ਕੀਤਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਸਟਾਫ ਆਪਣੀ ਪਰੰਪਰਾ ਅਤੇ ਇਤਿਹਾਸ ਨਾਲ ਜੁੜੇ ਹੋਏ ਹਨ। ਉਹਨਾਂ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮੁਗਲ ਹਕੂਮਤ ਅੱਗੇ ਨਾ ਝੁਕਦਿਆਂ ਸਵੈਮਾਨ ਅਤੇ ਨਿਰਭਰਤਾ ਦੀ ਇੱਕ ਸਬੂਤੀ ਮਿਸਾਲ ਕਾਇਮ ਕੀਤੀ ਸੀ।
ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਨੇ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿਸਟਰਾਰ ਪ੍ਰੋਫੈਸਰ (ਡਾ.) ਤੇਜਬੀਰ ਸਿੰਘ, ਸਿੱਖਿਆ ਵਿਭਾਗ ਦੇ ਸੀਨੀਅਰ ਪ੍ਰੋਫੈਸਰ( ਡਾ.) ਜਸਬੀਰ ਕੌਰ ਚਾਹਲ, ਡੀਨ ਸਟੂਡੈਂਟ ਵੈਲਫੇਅਰ ਡਾ. ਸਿਕੰਦਰ ਸਿੰਘ, ਡਿਪਟੀ ਰਜਿਸਟਰ ਜਗਜੀਤ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਹਾਜ਼ਰ ਸਨ।