ਪੰਚਾਇਤੀ ਪੈਲੀ ਨੂੰ ਲੈ ਕੇ ਚੱਲੀ ਗੋਲੀ, ਮੌਜੂਦਾ ਸਰਪੰਚ ਜ਼ਖਮੀ
ਬਲਜੀਤ ਸਿੰਘ ਦੀ ਰਿਪੋਰਟ
- ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਕਰ ਰਹੀ ਜਾਂਚ ਸਰਪੰਚ ਦੀ ਗੰਭੀਰ ਹਾਲਤ
ਤਰਨਤਾਰਨ, 3 ਜੂਨ 2025 - ਤਰਨਤਾਰਨ ਦੇ ਪਿੰਡ ਚੇਲਾ ਵੇਖੋ ਉਸ ਵਕਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੀ ਪੰਚਾਇਤੀ ਪੈਲੀ ਨੂੰ ਜ਼ਬਰਦਸਤੀ ਵਾਹੁਣ ਵਾਲੀ ਧਿਰ ਵੱਲੋਂ ਗੋਲੀ ਚਲਾ ਕੇ ਪਿੰਡ ਦੇ ਮੌਜੂਦਾ ਸਰਪੰਚ ਨੂੰ ਜਖਮੀ ਕਰ ਦਿੱਤਾ ਗਿਆ। ਹਾਲਾਂਕਿ ਗੋਲੀ ਲੱਗਣ ਨਾਲ ਜਖਮੀ ਹੋਏ ਸਰਪੰਚ ਨੂੰ ਮੌਕੇ ਤੇ ਹੀ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਪਹੁੰਚੇ ਪਿੰਡ ਵਾਸੀਆਂ ਵੱਲੋਂ ਕਿਹਾ ਗਿਆ ਕਿ ਇੱਕ ਤਾਂ ਪਿੰਡ ਦੀ ਪੰਚਾਇਤੀ ਜਮੀਨ ਨੂੰ ਧਿਰ ਵੱਲੋਂ ਵਾਹਿਆ ਜਾ ਰਿਹਾ ਸੀ ਉੱਥੇ ਹੀ ਦੂਜੇ ਪਾਸੇ ਗੁੰਡਾਗਰਦੀ ਕਰਦਿਆਂ ਗੋਲੀ ਮਾਰ ਕੇ ਸਰਪੰਚ ਨੂੰ ਜਖਮੀ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਨੇ ਸਰਪੰਚ ਤੇ ਜਾਨੋ ਮਾਰਨ ਦੀ ਨੀਅਤ ਨਾਲ ਗੋਲੀ ਚਲਾਉਣ ਵਾਲੇ ਵਿਅਕਤੀ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।