ਫਤਹਿਗੜ੍ਹ ਸਾਹਿਬ ਪੁਲਿਸ ਦੀ ਮੁਸਤੈਦੀ : 30 ਹਜਾਰ ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 5 ਜੂਨ 2025 : ਸੀ ਆਈ ਏ ਸਟਾਫ ਸਰਹਿੰਦ ਦੀ ਪੁਲਿਸ ਨੇ 02 ਵਿਅਕਤੀਆਂ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਮਾਮਲਾ ਦਰਜ ਕੀਤਾ ਹੈ , ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਸੀਆਈਏ ਸਟਾਫ ਸਰਹਿੰਦ ਦੇ ਐਸ ਐਚ ਓ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਨੇ ਰੇਲਵੇ ਸਟੇਸ਼ਨ ਸਰਹਿੰਦ ਕੋਲੋਂ ਮੋਟਰਸਾਈਕਲ ਨੰਬਰ ਪੀ ਬੀ 87 -5554 ਤੇ ਸਵਾਰ 02 ਵਿਅਕਤੀਆਂ ਨੂੰ 30 000, ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਹੈ, ਉਕਤ ਵਿਅਕਤੀਆਂ ਦੀ ਪਹਿਚਾਨ ਰਾਜ ਕੁਮਾਰ ਉਰਫ ਰਾਜੂ ਵਾਸੀ ਪਿੰਡ ਤਲਾਣੀਆਂ ਅਤੇ ਗੁਰਨਾਮ ਸਿੰਘ ਵਾਸੀ ਪਿੰਡ ਜਮੀਤਗੜ੍ਹ ਦੇ ਤੌਰ ਤੇ ਹੋਈ ਹੈ , ਉਕਤ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਇਹ ਗੋਲੀਆਂ ਉੱਤਰ ਪ੍ਰਦੇਸ਼ ਤੋਂ ਲਿਆ ਕੇ ਫਤਿਹਗੜ੍ਹ ਸਾਹਿਬ ਵਿੱਚ ਮਹਿੰਗੇ ਪਾਸ ਸਪਲਾਈ ਕਰਦੇ ਹਨ , ਰਾਜ ਕੁਮਾਰ ਦੇ ਖਿਲਾਫ ਪਹਿਲਾਂ ਵੀ ਨਸ਼ੀਲੀ ਗੋਲੀਆਂ ਦਾ ਇੱਕ ਮਾਮਲਾ ਥਾਣਾ ਮੂਲੇਪੁਰ ਵਿਖੇ ਦਰਜ ਹੈ l ਉਕਤ ਦੋਹਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ਵਿੱਚ ਪੇਸ਼ ਕੀਤਾ ਜਿੱਥੋਂ ਦੋਹਾਂ ਨੂੰ ਜੇਲ ਭੇਜ ਦਿੱਤਾ ਗਿਆ।