ਸਰਕਾਰੀ ਪੋਲੀਟੈਕਨਿਕ ਕਾਲਜ, ਬਠਿੰਡਾ ਵਿਖੇ ਸੈਸ਼ਨ 2025-26 ਲਈ ਨਵੇਂ ਦਾਖਲੇ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 9 ਜੂਨ 2025:ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਸੈਸ਼ਨ 2025-26 ਲਈ ਦਾਖਲੇ ਸ਼ੁਰੂ ਹੋ ਗਏ ਹਨ। ਇੰਜੀਨੀਅਰਿੰਗ ਦੇ ਤਿੰਨ ਸਾਲਾਂ ਡਿਪਲੋਮਾ ਕੋਰਸ ਆਰਕੀਟੈਕਚਰਲ ਅਸਿਸਟੈਂਟਸ਼ਿਪ, ਇਲੈਕਟ੍ਰੀਕਲ ਇੰਜੀਨੀਅਰਿੰਗ, ਇਲੈਕਟ੍ਰੈਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ, ਇੰਨਫਾਰਮੇਸ਼ਨ ਟੈਕਨਾਲੋਜੀ, ਸਿਵਲ ਇੰਜੀਨੀਅਰਿੰਗ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ (ਪ੍ਰੋਡਕਸ਼ਨ) ਅਤੇ ਦੋ ਸਾਲਾ ਡੀ-ਫਾਰਮੇਸੀ ਕੋਰਸ ਲਈ ਦਾਖਲੇ ਸ਼ੁਰੂ ਹਨ।ਕਾਲਜ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਦੱਸਿਆ ਕਿ ਦਸਵੀਂ ਪਾਸ ਵਿਦਿਆਰਥੀ ਡਿਪਲੋਮੇ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ। 10+2 ਸਾਇੰਸ, 10+2 ਵੋਕੇਸ਼ਨਲ ਅਤੇ ਦੋ ਸਾਲਾ ਆਈ.ਟੀ.ਆਈ. ਪਾਸ ਵਿਦਿਆਰਥੀ ਸਿੱਧੇ ਦੂਜੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ। ਡੀ-ਫਰਮੇਸੀ ਕੋਰਸ ਵਿੱਚ ਦਾਖਲੇ ਦੀ ਮੁੱਢਲੀ ਯੋਗਤਾ 10+2 ਸਾਇੰਸ ਹੈ।
ਉਹਨਾਂ ਦੱਸਿਆ ਕਿ ਇਹ ਦਾਖਲੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵੱਲੋਂ ਕੀਤੇ ਜਾ ਰਹੇ ਹਨ। ਦਾਖਲੇ ਦੇ ਚਾਹਵਾਨ ਵਿਦਿਅਰਥੀ 16 ਜੂਨ,2025 ਤੱਕ ਕਾਲਜ ਵਿਖੇ ਪਹੁੰਚ ਕੇ ਪਹਿਲੀ ਕੌਸ਼ਲਿੰਗ ਲਈ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਬਾਅਦ ਦੂਸਰੀ ਕੌਸ਼ਲਿੰਗ ਦੀ ਰਜਿਸਟਰੇਸ਼ਨ 02 ਜੁਲਾਈ ਤੋਂ 14 ਜੁਲਾਈ ਤੱਕ ਕੀਤੀ ਜਾਵੇਗੀ।ਉਹਨਾਂ ਇਹ ਵੀ ਦੱਸਿਆ ਕਿ ਕਾਲਜ ਵਿਖੇ 2.5 ਲੱਖ ਤੋਂ ਘੱਟ ਆਮਦਨ ਵਾਲੇ ਸਾਰੇ ਅਨੁਸੂਚਿਤ ਜਾਤੀ ਵਾਲੇ ਵਿਦਿਆਰਥੀਆਂ ਦੀ ਸਾਰੀ ਫੀਸ ਮੁਆਫ਼ ਹੈ। ਆਮ ਵਰਗ ਅਤੇ ਬਾਕੀ ਵਿਦਿਆਰਥੀਆਂ ਦੀ ਫੀਸ ਮੁੱਢਲੀ ਮੁੱਖ ਮੰਤਰੀ ਵਜੀਫ਼ਾ ਸਕੀਮ ਅਧੀਨ ਦਸਵੀਂ ਜਾ ਬਾਰ੍ਹਵੀਂ ਦੇ ਨੰਬਰਾਂ ਦੇ ਅਧਾਰ ਤੇ ਕੀਤੀ ਜਾਂਦੀ ਹੈ। ਉਹਨਾਂ ਵਿਦਿਆਰਥਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਾਲਜ ਵਿਖੇ ਪਹੁੰਚ ਕੇ ਦਾਖਲੇ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ। ਕਾਲਜ ਨੇ ਵਧੇਰੇ ਜਾਣਕਾਰੀ ਲਈ ਹੈਲਪ ਡੈੱਸਕ ਵੀ ਬਣਾਇਆ ਹੈ ਹੈ।