ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਆਪ ਪਾਰਟੀ ਨਾਲ ਜੁੜੇ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 12 ਜੂਨ

ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਇਤਿਹਾਸਕ ਤੇ ਧਾਰਮਿਕ ਕਸਬੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਰਵਾਇਤੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਵੇਖਦਿਆਂ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਪੁਰਾਣੀਆਂ ਪਾਰਟੀਆਂ ਤੋਂ ਖਹਿੜਾ ਛੁਡਾ ਕੇ ਆਪ ਨਾਲ ਜੁੜ ਰਹੇ ਹਨ।
ਉਨਾਂ ਅੱਗੇ ਕਿਹਾ ਆਪ ਪਾਰਟੀ ਦੀ ਅਗਵਾਈ ਵਾਲ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫਤ ਨਿਰਵਿਘਨ ਦਿੱਤੀ ਜਾ ਰਹੀ ਹੈ ਅਤੇ ਝੋਨੇ ਦੀ ਸ਼ੀਜਨ ਦੌਰਾਨ ਵੀ ਬਿਜਲੀ ਦੀ ਉਪਲੱਬਧਤਾ ਯਕੀਨੀ ਬਣਾਈ ਗਈ ਹੈ। ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪੁਜਦਾ ਕੀਤੀਆਂ ਗਈਆਂ ਹਨ, ਜਿਥੇ ਮਰੀਜ ਰੌਜਾਨਾ ਆਪਣਾ ਇਲਾਜ ਕਰਵਾ ਰਹੇ ਹਨ। ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕਰੀਬ 52 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਲਗਾਤਾਰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਭਰਤੀ ਕੀਤੀ ਜਾ ਰਹੀ ਹੈ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਦਾ ਕੰਮ ਚੱਲ ਰਿਹਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਗਰਾਊਂਡਾਂ ਬਣਾਈਆ ਜਾ ਰਹੀਆਂ ਹਨ।