← ਪਿਛੇ ਪਰਤੋ
ਲੁਧਿਆਣਾ ਪੱਛਮੀ ਦੀ ਉਪ ਚੋਣ ਦੇ ਮੱਦੇਨਜ਼ਰ ਨਿਯੁਕਤ ਪੁਲਿਸ ਅਬਜ਼ਰਵਰ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਲੁਧਿਆਣਾ, 13 ਜੂਨ 2025: ਵਿਧਾਨ ਸਭਾ ਚੋਣ ਹਲਕਾ 064-ਲੁਧਿਆਣਾ ਪੱਛਮੀ ਦੀ ਉਪ ਚੋਣ ਦੇ ਮੱਦੇਨਜ਼ਰ ਨਿਯੁਕਤ ਪੁਲਿਸ ਅਬਜ਼ਰਵਰ ਸੁਰਿੰਦਰ ਪਾਲ IPS ਵੱਲੋਂ ਅੱਜ ਸਟਰੌਗ ਰੂਮ ਖ਼ਾਲਸਾ ਕਾਲਜ ਫ਼ਾਰ ਵੁਮੈਨ (ਘੁਮਾਰ ਮੰਡੀ) ਲੁਧਿਆਣਾ ਵਿਖੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਚੋਣ ਹਲਕਾ ਵਿੱਚ ਪੈਂਦੇ ਵੱਖ-ਵੱਖ ਕੁੱਲ 13 Vulnerable/Critical ਪੋਲਿੰਗ ਸਟੇਸ਼ਨਾ ਦਾ ਵੀ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਸਮੀਖਿਆ ਦੌਰਾਨ ਸੁਰੱਖਿਆ ਪ੍ਰਬੰਧ ਤਸੱਲੀ ਬਖ਼ਸ਼ ਪਾਏ ਗਏ ਅਤੇ ਉਪ ਚੋਣ ਦੇ ਨੇੜੇ ਹੋਣ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਵਧੇਰੇ ਮਜ਼ਬੂਤ ਕਰਨ ਲਈ ਲੋੜ੍ਹੀਦੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋ ਇਲਾਵਾ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਇੰਨਬਿੰਨ ਪਾਲਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋੜ੍ਹੀਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
Total Responses : 706