ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਵੈਸਟ 2022 ਤੇ 2024 ਵਿੱਚ ਕੀ ਰਹੇ ਆਂਕੜੇ ?
ਫਰੀਦਕੋਟ 13 ਜੂਨ ( ਪਰਵਿੰਦਰ ਸਿੰਘ ਕੰਧਾਰੀ ) - ਲੁਧਿਆਣਾ ਵੈਸਟ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀਟ ਦੇ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ 2022 ਵਿੱਚ ਰਹੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 9921 ਵੋਟਾਂ ਪਈਆਂ ਸਨ ਤੇ ਉਸਤੋਂ ਬਾਅਦ ਲੋਕ ਸਭਾ ਚੋਣਾਂ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਘੱਟ 5560 ਵੋਟਾਂ ਮਿਲੀਆਂ ਸਨ। ਹੁਣ ਜ਼ਿਮਨੀ ਚੋਣਾਂ ਵਿੱਚ ਲੁਧਿਆਣਾ ਵੈਸਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਹਨ ਹੁਣ ਇਹ ਦੇਖਣਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਇਸ ਸੀਟ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਵੱਧ ਵੋਟਾਂ ਲੈ ਕੇ ਜਾਂਦਾ ਹੈ ਜਾਂ ਗਿਣਤੀ ਘੱਟਦੀ ਹੈ। ਜੇਕਰ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵੋਟਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ ਤੇ ਸ਼੍ਰੋਮਣੀ ਅਕਾਲੀ 2027 ਵਿੱਚ ਪੂਰੀ ਤਰ੍ਹਾਂ ਮਜ਼ਬੂਤੀ ਨਾਲ ਉਤਰੇਗਾ ਤੇ ਸਰਕਾਰ ਬਣਾਏਗਾ। ਜੇਕਰ ਵੋਟਾਂ ਦੀ ਗਿਣਤੀ ਘੱਟਦੀ ਹੈ ਤਾਂ ਫੇਰ ਸ਼੍ਰੋਮਣੀ ਅਕਾਲੀ ਦਲ ਨੂੰ ਸਖ਼ਤ ਮਿਹਨਤ ਦੀ ਲੋੜ ਹੈ।
ਇਸ ਸੀਟ ਤੋਂ ਮੁੱਖ ਮੁਕਾਬਲਾ ਮੋਜੂਦਾ ਸਰਕਾਰ ਆਮ ਆਦਮੀ ਪਾਰਟੀ ਦੇ ਸੰਜੀਵ ਅਰੌੜਾ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਦੇ ਵਿਚਕਾਰ ਹੀ ਦਿਖ ਰਿਹਾ ਹੈ।