ਪੰਜਾਬ ਵਿੱਚ ਕੋਵਿਡ-19 ਸਬੰਧੀ ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
ਚੰਡੀਗੜ੍ਹ: ਲੁਧਿਆਣਾ ਤੋਂ ਦੋ ਕੋਵਿਡ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ 69 ਸਾਲਾ ਔਰਤ ਹੈ ਜੋ ਪੀਜੀਆਈਐਮਈਆਰ ਚੰਡੀਗੜ੍ਹ ਵਿਖੇ ਇਲਾਜ ਅਧੀਨ ਸੀ ਅਤੇ ਦੂਜੀ 39 ਸਾਲਾ ਵਿਅਕਤੀ ਹੈ ਜਿਸਦੀ ਮੌਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32, ਚੰਡੀਗੜ੍ਹ ਵਿਖੇ ਹੋਈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮ੍ਰਿਤਕਾਂ ਨੂੰ ਪਹਿਲਾਂ ਤੋਂ ਹੀ ਗੰਭੀਰ ਬਿਮਾਰੀਆਂ ਸਨ ਜਿਸ ਕਾਰਨ ਇਹ ਇਨਫੈਕਸ਼ਨ ਘਾਤਕ ਸਾਬਤ ਹੋਈ। ਉਨ੍ਹਾਂ ਦਾ ਯਾਤਰਾ ਇਤਿਹਾਸ ਵੀ ਸੀ।
Click for details
ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ ਵੱਧ ਕੇ 35 ਤੋਂ ਵੱਧ ਹੋ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਨੇ ਇਸ ਸਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਹਨ। ਇੱਥੇ 23 ਨਵੇਂ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਵਿੱਚ ਇਹ ਵਾਧਾ ਅਜਿਹੇ ਸਮੇਂ ਹੋਇਆ ਹੈ ਜਦੋਂ ਚੋਣਾਂ, ਭੀੜ-ਭੜੱਕੇ ਵਾਲੇ ਚੋਣ ਪ੍ਰਚਾਰ ਅਤੇ ਗਰਮੀਆਂ ਦੀਆਂ ਛੁੱਟੀਆਂ ਕਾਰਨ ਸੈਲਾਨੀ ਸਥਾਨਾਂ ਵੱਲ ਵਧਦੀ ਆਵਾਜਾਈ ਕਾਰਨ ਬਹੁਤ ਜ਼ਿਆਦਾ ਰਾਜਨੀਤਿਕ ਗਤੀਵਿਧੀਆਂ ਹਨ।