ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਜ਼ਿਲ੍ਹੇ 'ਚ 16 ਨਾਕੇ ਲਗਾ ਕੇ ਸਪੈਸ਼ਲ ਸਰਚ ਅਭਿਆਨ ਚਲਾਇਆ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ , 14 ਜੂਨ 2025: ਡਾ. ਅਖਿਲ ਚੌਧਰੀ, ਆਈ.ਪੀ.ਐਸ.ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧਾਂ ਅਧੀਨ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਇਸ ਕਾਰਵਾਈ ਦੌਰਾਨ ਜਿਲ੍ਹਾ ਭਰ ਵਿੱਚ 16 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਸ਼ਰਾਰਤੀ ਅਨਸਰਾਂ ਦੀ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰਜ਼ਿਲ੍ਹੇ ਦੇ ਚਾਰੇ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿੱਚ ਕੁੱਲ 16 ਨਾਕੇ ਲਗਾਏ ਗਏ।ਨਾਕਿਆਂ ਦੀ ਸੁਪਰਵਿਜ਼ਨ ਐਸ.ਪੀ(ਡੀ) ਸ੍ਰੀ ਮਨਮੀਤ ਸਿੰਘ ਢਿੱਲੋ, ਡੀ.ਐਸ.ਪੀ ਨਵੀਨ ਕੁਮਾਰ (ਸ੍ਰੀ ਮੁਕਤਸਰ ਸਾਹਿਬ), ਡੀ.ਐਸ.ਪੀ ਜਸਪਾਲ ਸਿੰਘ (ਲੰਬੀ), ਡੀ.ਐਸ.ਪੀ ਇੱਕਬਾਲ ਸਿੰਘ (ਮਲੋਟ) ਅਤੇ ਡੀ.ਐਸ.ਪੀ ਅਵਤਾਰ ਸਿੰਘ (ਗਿੱਦੜਬਾਹਾ) ਵਲੋਂ ਕੀਤੀ ਗਈ।
ਨਾਕਾਬੰਦੀ ਦੇ ਨਤੀਜੇ
•ਜਿਨਾਂ ਵੱਲੋਂ ਵਹੀਕਲਾਂ ਦੇ ਕਾਗਜ ਪੂਰੇ ਨਹੀਂ ਵਿਖਾਏ ਗਏ ਸਨ ਉਹਨਾਂ 250 ਵਾਹਨਾਂ ਦੇ ਚਲਾਨ ਕੀਤੇ ਗਏ ।ਸ਼ਰਾਬ ਪੀ ਕੇ ਵਾਹਨ ਚਲਾਉਣ ਤੇ 20 ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ 200 ਦੇ ਕਰੀਬ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਗਈ।PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਕੀਤੀ ਗਈ ।ਵਾਹਣ ਐਪ ਦੀ ਵਰਤੋਂ ਕਰਕੇ ਵਹੀਕਲਾਂ ਨੂੰ ਚੈੱਕ ਕੀਤਾ ਗਿਆ ਤਾਂ ਜੋ ਕੋਈ ਵੀ ਵਹੀਕਲ ਚੋਰੀ ਦਾ ਨਾ ਹੋਵੇ ਅਤੇ ਇਹ ਵਹੀਕਲ ਕਿਸੇ ਵੀ ਕ੍ਰਿਮੀਨਲ ਗਤੀਵਿਧੀ ਵਿੱਚ ਨਾ ਵਰਤਿਆ ਗਿਆ ਹੋਵੇ।
ਐਸ.ਐਸ.ਪੀ ਦਾ ਸੰਦੇਸ਼:
ਸ੍ਰੀ ਮੁਕਤਸਰ ਸਾਹਿਬ ਪੁਲਿਸ ਜਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਵਿਸ਼ੇਸ਼ ਸਰਚ ਅਭਿਆਨ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਚਲਾਇਆ ਗਿਆ। ਸਾਨੂੰ ਭਰੋਸਾ ਹੈ ਕਿ ਲੋਕ ਪੁਲਿਸ ਨਾਲ ਮਿਲਕੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣਗੇ।ਨਵੀਂ ਤਕਨੀਕ ਦੀ ਵਰਤੋਂ ਕਰਕੇ, ਪੁਲਿਸ ਅਪਰਾਧਕ ਤੱਤਾਂ ਦੀ ਪਛਾਣ ਅਤੇ ਉਨ੍ਹਾਂ ਦੀ ਸਰਗਰਮੀ 'ਤੇ ਨਜ਼ਰ ਰੱਖ ਰਹੀ ਹੈ। ਜਿਲ੍ਹੇ ਵਿੱਚ ਅਪਰਾਧ ਜਾਂ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੁਲਿਸ ਵਲੋਂ ਲੋਕਾਂ ਨੂੰ ਅਪੀਲ:
ਆਪਣੇ ਇਲਾਕੇ 'ਚ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦਿਓ।
ਕਾਨੂੰਨ ਦਾ ਪਾਲਣ ਕਰੋ ਅਤੇ ਸ਼ਾਂਤੀ ਬਣਾਈ ਰੱਖੋ।
ਨਸ਼ਿਆਂ ਤੋਂ ਦੂਰ ਰਹੋ ਅਤੇ ਨਸ਼ਾ ਤਸਕਰੀ ਖਿਲਾਫ਼ ਪੁਲਿਸ ਦਾ ਸਹਿਯੋਗ ਕਰੋ।ਜੇਕਰ ਕਿਸੇ ਨੂੰ ਨਸ਼ਾ ਤਸਕਰੀ ਜਾਂ ਅਪਰਾਧਕ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਉਹ 80549-42100 ਨੰਬਰ 'ਤੇ ਵਟਸਐਪ ਜਾਂ ਫੋਨ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।