ਟਰੈਫਿਕ ਨੂੰ ਲੈ ਕੇ ਐਸਐਸਪੀ ਦੇ ਸ਼ਹਿਰ ਵਿੱਚ ਪੈਦਲ ਰਾਊਂਡ ਤੋਂ ਬਾਅਦ ਸਰਗਰਮ ਹੋਈ ਨਗਰ ਕੌਂਸਲ
ਚੁੱਕ ਚੁੱਕ ਗੱਡੀ ਵਿੱਚ ਲੱਦਿਆ ਦੁਕਾਨਦਾਰਾਂ ਦਾ ਦੁਕਾਨਾਂ ਦੇ ਬਾਹਰ ਪਿਆ ਸਮਾਨ
ਰੋਹਿਤ ਗੁਪਤਾ
ਗੁਰਦਾਸਪੁਰ , 16 ਜੂਨ 2025 :
ਗੁਰਦਾਸਪੁਰ ਸ਼ਹਿਰ ਵਿੱਚ ਨਗਰ ਕੌਂਸਲ ਵੱਲੋਂ ਇੱਕ ਵਾਰ ਫਿਰ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ।ਇਸ ਦੌਰਾਨ ਦੁਕਾਨਦਾਰ ਅਤੇ ਨਗਰ ਕੌਂਸਲ ਤੇ ਕਰਮਚਾਰੀਆਂ ਵਿੱਚ ਤਿੱਖੀ ਬਹਿਸ ਵੀ ਦੇਖਣ ਨੂੰ ਮਿਲੀ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ EO ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਐਸਐਸਪੀ ਅਦਿਤਿਆ ਵੱਲੋਂ ਸ਼ਹਿਰ ਵਿੱਚ ਪੈਦਲ ਚੱਲ ਕੇ ਟਰੈਫਿਕ ਦੀ ਸਮੱਸਿਆ ਨੂੰ ਦੇਖਿਆ ਗਿਆ ਸੀ ਤੇ ਉਹਨਾਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਦੁਕਾਨਦਾਰ ਆਪਣਾ ਸਮਾਨ ਅਤੇ ਗ੍ਰਾਹਕ ਵੀ ਆਪਣਾ ਵਾਹਨ ਯੈਲੋ ਲਾਈਨ ਦੇ ਅੰਦਰ ਲਗਾਉਣਗੇ ਤਾਂ ਟ੍ਰੈਫਿਕ ਦੀ ਸਮੱਸਿਆ ਨਹੀਂ ਆਵੇਗੀ। ਜੇਕਰ ਕੋਈ ਇਸ ਦੀ ਉਲੰਘਣਾ ਕਰੇਗਾ ਤੇ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ।
ਉੱਥੇ ਹੀ ਟਰੈਫਿਕ ਪੁਲਿਸ ਇਨਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਜੋ ਅੱਜ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਨੇ ਇਹ ਕਾਰਵਾਈ ਹਫਤੇ ਚ ਇੱਕ ਵਾਰ ਜਰੂਰ ਹੋਣੀ ਚਾਹੀਦੀ ਹੈ ਤਾਂ ਜੋ ਟਰੈਫਿਕ ਦੀ ਸਮੱਸਿਆ ਖਤਮ ਹੋ ਸਕੇ।ਉਹਨਾਂ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਦਿੱਤੇ ਗਏ ਸਮੇਂ ਤੋਂ ਦੇਰੀ ਨਾਲ ਆਉਣ ਨਾਲ ਪਹਿਲਾਂ ਹੀ ਦੁਕਾਨਦਾਰਾਂ ਨੇ ਆਪਣਾ ਸਮਾਨ ਚੁੱਕ ਕੇ ਅੰਦਰ ਰੱਖ ਲਿਆ ਸੀ। ਉਹਨਾਂ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸਖਤ ਐਕਸ਼ਨ ਲੈਣਾ ਚਾਹੀਦਾ ਹੈ।