← ਪਿਛੇ ਪਰਤੋ
ਤਰਨਤਾਰਨ: ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ- ਦੋ ਧੀਆਂ ਦੇ ਬਾਪ ਦੀ ਮੌਤ
ਬਲਜੀਤ ਸਿੰਘ
ਤਰਨਤਾਰਨ, 17 ਜੂਨ 2025- ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਪ੍ਰਤਾਪ ਸਿੰਘ 40 ਸਾਲ ਪੁੱਤਰ ਦਰਸ਼ਨ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ 2 ਧੀਆਂ ਅਤੇ ਇੱਕ ਪੁੱਤਰ ਹੈ। ਜਾਣਕਾਰੀ ਦਿੰਦੇ ਦੱਸਿਆ ਦਰਸ਼ਨ ਸਿੰਘ ਦੇ ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਬੀਤੀ ਦਿਨ ਉਸ ਵੱਲੋਂ ਨਸ਼ੇ ਦਾ ਟੀਕਾ ਲਗਾਇਆ ਗਿਆ ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਵੱਖ-ਵੱਖ ਹਸਪਤਾਲਾਂ ਵਿਖੇ ਲਜਾਇਆ ਗਿਆ ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਲਿਜਾਣ ਲਈ ਕਿਹਾ ਗਿਆ ਪਰ ਪਰਿਵਾਰਿਕ ਮੈਂਬਰਾਂ ਦੀ ਘਰ ਦੀ ਹਾਲਤ ਠੀਕ ਨਾ ਹੋਣ ਕਰਕੇ ਪਰਿਵਾਰਿਕ ਮੈਂਬਰ ਉਸਨੂੰ ਵਾਪਸ ਘਰ ਲੈ ਗਏ ਜਿੱਥੇ ਉਸਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਕਸਬਾ ਫਤਿਆਬਾਦ ਵਿਖੇ ਵਿਕ ਰਹੇ ਨਸ਼ੇ ਨੂੰ ਠੱਲ ਪਾਈ ਜਾਵੇ ਤਾਂ ਜੋ ਮੌਤ ਦੇ ਮੂੰਹ ਵਿੱਚ ਜਾ ਰਹੀ ਜਵਾਨੀ ਨੂੰ ਬਚਾਇਆ ਜਾ ਸਕੇ।
Total Responses : 1081