ਨਸ਼ੀਲੇ ਪਾਊਡਰ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ - ਐੱਸਐੱਸਪੀ
ਰੂਪਨਗਰ, 19 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 83 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਨੂਰਪੁਰਬੇਦੀ ਵੱਲੋਂ ਰਾਜਨ ਸਿੰਘ ਉਰਫ ਰਾਜਾ ਵਾਸੀ ਪਿੰਡ ਬਸਾਲੀ ਥਾਣਾ ਨੂਰਪੁਰਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 47 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ, ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਅਮਨਦੀਪ ਸਿੰਘ ਅਮਨ ਵਾਸੀ ਵਾਰਡ ਨੰ. 6 ਮੁਹੱਲਾ ਕੁਰਾਲੀ ਵਾਲਾ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 21 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਸ਼ਸੀ ਕੁਮਾਰ ਵਾਸੀ ਮਕਾਨ ਨੰਬਰ 581, ਜੀ ਬਲਾਕ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।