ਡੀ.ਸੀ ਵੱਲੋਂ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 19 ਜੂਨ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਦੇ ਮੈਂਬਰਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਸਾਇਟੀ ਤੇ ਇਸ ਦੀਆਂ ਸਹਿਯੋਗੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਤੇ ਹੋਰ ਕੀਤੇ ਜਾਣ ਵਾਲੇ ਲੋਕ ਭਲਾਈ ਦੇ ਕਾਰਜਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਹਾਜ਼ਰੀਨ ਐਨਜੀਓਜ਼ ਨੂੰ ਸਰਕਾਰ ਵਲੋਂ ਚਲਾਈ ਗਈ ਨਸ਼ਾ ਮੁਕਤ ਮੁਹਿੰਮ ਅਤੇ ਟੀ.ਬੀ. ਮੁਕਤ ਮੁਹਿੰਮ ‘ਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਗਗਨਦੀਪ ਸਿੰਘ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।