ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ
- ਕਿਹਾ-ਬਟਾਲਾ ਸ਼ਹਿਰ ਦਾ ਚਹੁਪੱਖੀ ਵਿਕਾਸ ਮੇਰੀ ਮੁੱਖ ਤਰਜੀਹ
ਰੋਹਿਤ ਗੁਪਤਾ
ਬਟਾਲਾ, 20 ਜੂਨ 2025 - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਉਨਾਂ ਵਲੋਂ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਅੱਜ ਨਗਰ ਨਿਗਮ ਦਫਤਰ ਬਟਾਲਾ ਵਿਖੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ। ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲਗਾਤਾਰ ਲੋਕਾਂ ਵਿੱਚ ਰਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਉਨਾਂ ਨਗਰ ਨਿਗਮ ਦਫਤਰ ਵਿੱਚ ਜਾ ਕੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਅਧਿਕਾਰੀਆਂ ਨੂੰ ਪਾਬੰਦ ਕੀਤਾ ਹੈ।
ਉਨਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਉਨਾਂ ਕੋਲ ਕੋਈ ਸਮੱਸਿਆ ਲੈ ਕੇ ਆਉਂਦਾ ਹੈ ਤਾਂ ਉਸ ਦੀ ਸਮੱਸਿਆ ਪਹਿਲ ਦੇ ਅਧਾਰ 'ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ, ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨਾਂ ਦੀ ਕੋਈ ਸਮੱਸਿਆ ਹੱਲ ਨਹੀਂ ਹੁੰਦੀ ਤਾਂ ਉਹ ਦੁਬਾਰਾ ਉਨਾਂ ਦੇ ਧਿਆਨ ਵਿੱਚ ਜਰੂਰ ਵਿੱਚ ਲਿਆਉਣ ਤਾਂ ਜੋ ਸਬੰਧਤ ਵਿਭਾਗ ਦੀ ਜਵਾਬਦੇਹੀ ਕੀਤੀ ਜਾ ਸਕੇ।
ਇਸ ਮੌਕੇ ਲੋਕਾਂ ਵਲੋਂ ਵੱਖ-ਵੱਖ ਮੁਸ਼ਕਿਲਾਂ ਵਿਧਾਇਕ ਸ਼ੈਰੀ ਕਲਸੀ ਦੇ ਸਨਮੁੱਖ ਰੱਖੀਆਂ ਗਈਆਂ। ਇਸ ਮੌਕੇ ਕੁਝ ਮੁਸ਼ਕਿਲਾਂ ਮੀਟਿੰਗ ਵਿੱਚ ਤੁਰੰਤ ਮੌਜੂਦ ਅਧਿਕਾਰੀਆਂ ਕੋਲੋਂ ਹੱਲ ਕਰਵਾਈਆਂ ਗਈਆਂ ਅਤੇ ਬਾਕੀ ਮੁਸ਼ਕਿਲਾਂ ਦੇ ਜਲਦ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਇੰਜੀ. ਰੋਹਿਤ ਉੱਪਲ,ਐਸ.ਡੀ.ਓ ਕਾਰਪੋਰੇਸ਼ਨ, ਮਾਸਟਰ ਤਿਲਕ ਰਾਜ, ਕੌਂਸਲਰ ਸਤਨਾਮ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ ਬੁਮਰਾਹ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ,ਜਗਜੀਤ ਸਿੰਘ,ਅਮਿਤ ਸੋਢੀ, ਸੰਜੀਵ ਕੁਮਾਰ ਸਮੇਤ ਸ਼ਹਿਰ ਵਾਸੀ ਮੌਜੂਦ ਸਨ।