ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 23 ਜੂਨ : ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮੇਤ ਹੋਰਨਾਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਬਾਰੇ ਜਾਇਜ਼ਾ ਲਿਆ , ਡਵੀਜ਼ਨਲ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ ਅਤੇ ਲੋਕਾਂ ਨਾਲ ਨਿਰੰਤਰ ਤਾਲਮੇਲ ਰੱਖਣ ਲਈ ਪ੍ਰੇਰਿਆ। ਸ਼੍ਰੀ ਬੁਬਲਾਨੀ ਨੇ ਕਿਹਾ ਕਿ ਜਿਹੜੇ ਇਲਾਕਿਆਂ ਵਿੱਚ ਪਿਛਲੇ ਵਰਿ੍ਹਆਂ ਦੌਰਾਨ ਹੜ੍ਹਾਂ ਦਾ ਪਾਣੀ ਆਇਆ ਸੀ ਉਥੇ ਵਧੇਰੇ ਧਿਆਨ ਰੱਖਿਆ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਵਿਭਾਗੀ ਤਾਲਮੇਲ ਪੱਖੋਂ ਕਿਸੇ ਪੱਧਰ ਤੇ ਕੋਈ ਕਮੀ ਨਾ ਛੱਡੀ ਜਾਵੇ
ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਹ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜਿ਼ਲਿ੍ਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਇਸੇ ਉਦੇਸ਼ ਨਾਲ ਪ੍ਰਸ਼ਾਸਨ ਨਾਲ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਭਾਰੀ ਬਰਸਾਤ ਤੋਂ ਪਹਿਲਾਂ ਹੀ ਹਰ ਲੋੜੀਂਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾ ਸਕੇ , ਉਨ੍ਹਾਂ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਡਰੇਨਾਂ, ਨਦੀ ਨਾਲਿਆਂ, ਸੂਇਆਂ ਦੀ ਸਾਫ ਸਫਾਈ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ , ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਾਂ ਵਿੱਚ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇ ਤੇ ਸਥਾਨਕ ਨਿਵਾਸੀਆਂ ਨਾਲ ਪਰਸਪਰ ਤਾਲਮੇਲ ਰੱਖਿਆ ਜਾਵੇ , ਉਨ੍ਹਾਂ ਨੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਸੀਵਰੇਜ ਤੇ ਨਿਕਾਸੀ ਨਾਲਿਆਂ ਦੀ ਨਿਯਮਤ ਸਫਾਈ ਕਰਦੇ ਰਹਿਣ ਦੇ ਆਦੇਸ਼ ਵੀ ਦਿੱਤੇ , ਡਵੀਜ਼ਨਲ ਕਮਿਸ਼ਨਰ ਨੇ ਹੜ੍ਹਾਂ ਤੋਂ ਬਚਾਅ ਲਈ ਵੱਖ—ਵੱਖ ਵਿਭਾਗਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪ੍ਰਸ਼ਾਸਨਿਕ ਪੱਧਰ ਤੇ ਸਾਰੇ ਪ੍ਰਬੰਧ ਮੁਕੰੰਮਲ ਕੀਤੇ ਜਾ ਚੁੱਕੇ ਹਨ ਅਤੇ ਜਿ਼ਲ੍ਹਾ ਪੱਧਰ ਤੇ ਅਤੇ ਸਬ ਡਵੀਜ਼ਨ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਉਤੇ 24*7 ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ ,ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਪੱਧਰ *ਤੇ ਵੱਖ ਵੱਖ ਵਿਭਾਗਾਂ ਨਾਲ ਨਿਰੰਤਰ ਮੀਟਿੰਗਾਂ ਕਰਕੇ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਹਰ ਪੱਖੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ , ਮੀਟਿੰਗ ਤੋਂ ਪਹਿਲਾਂ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕਰਦਿਆਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ ਹਰਵੰਤ ਕੌਰ, ਐਸ.ਡੀ.ਐਮ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ ਬਸੀ ਪਠਾਣਾ ਹਰਵੀਰ ਕੌਰ, ਐਸ.ਡੀ.ਐਮ ਖਮਾਣੋਂ ਮਨਰੀਤ ਰਾਣਾ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ ਸਮੇਤ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ