← ਪਿਛੇ ਪਰਤੋ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 23 ਜੂਨ 2025 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਸ਼ੀਸ਼ ਅੱਤਰੀ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਦ੍ਰਿੜ ਹੈ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਨ ਰਾਤ ਉਦਮ ਕਰਦਿਆਂ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦੇ ਕੋਹੜ ਦਾ ਕਲੰਕ ਸਥਾਈ ਤੌਰ ਉੱਤੇ ਮਿਟਾਇਆ ਜਾ ਰਿਹਾ ਹੈ ਤਾਂ ਸਾਨੂੰ ਪੂਰੀ ਉਮੀਦ ਹੈ ਕਿ ਸਾਡੇ ਨੌਜਵਾਨ ਪੂਰੀ ਦ੍ਰਿੜਤਾ ਤੇ ਦਲੇਰੀ ਨਾਲ ਇਸ ਕਲੰਕ ਦਾ ਖਾਤਮਾ ਕਰਨ ਲਈ ਅੱਗੇ ਆਉਣਗੇ ਅਤੇ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣਗੇ , ਸਾਡੇ ਨੌਜਵਾਨ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਆਪਣੇ ਇਸ ਅਨਮੋਲ ਸਰਮਾਏ ਨੂੰ ਬਚਾਉਣ ਵਿੱਚ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ
Total Responses : 2894