ਮਾਨਸਿਕ ਰੋਗ ਵੀ ਸਰੀਰਕ ਰੋਗਾਂ ਵਾਂਗ ਇਲਾਜਯੋਗ :ਸਹਾਇਕ ਸਿਵਲ ਸਰਜਨ ਬਠਿੰਡਾ ਡਾ ਅਨੁਪਮਾ ਸ਼ਰਮਾ
ਅਸ਼ੋਕ ਵਰਮਾ
ਬਠਿੰਡਾ, 24 ਜੂਨ 2025: ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖਰੇਖ ਵਿੱਚ ਜਿਲ੍ਹਾ ਬਠਿੰਡਾ ਦੀਆਂ ਸਿਹਤ ਸੰਸਥਾਵਾਂ ਅਤੇ ਜਨਤਕ ਥਾਵਾਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਮਾਨਸਿਕ ਰੋਗ ਸਬੰਧੀ ਜਾਣਕਾਰੀ ਦਿੰਦਿਆ ਡਾ ਅਨੁਪਮਾ ਸ਼ਰਮਾ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਮਾਨਸਿਕ ਰੋਗ ਕੀ ਹਨ, ਕਿਵੇਂ ਬਚਿਆ ਜਾ ਸਕਦਾ ਅਤੇ ਇਨ੍ਹਾਂ ਬਿਮਾਰੀਆਂ ਦਾ ਇਲਾਜ ਕਿੱਥੇ ਉਪਲਬਧ ਹੈ, ਸਬੰਧੀ ਜਾਗਰੂਕ ਕਰਨਾ ਹੈ ਉਹਨਾਂ ਕਿਹਾ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ ਵਿੱਚ ਮਿਲਦੇ ਹਨ। ਇਸ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿੱਚ ਵੱਧ ਰਹੀਆਂ ਲੜਾਈਆਂ, ਨਸ਼ਾ, ਘੱਟ ਸੋਣਾ, ਮਾੜੀ ਸੰਗਤ, ਵੱਡੀਆਂ ਉਮੀਦਾਂ ਆਦਿ ਹਨ।
ਉਹਨਾਂ ਦੱਸਿਆ ਕਿ ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੂਰਨ ਇਲਾਜਯੋਗ ਹੈ । ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ । ਮਾਨਸਿਕ ਰੋਗਾਂ ਦੇ ਮਾਹਿਰ ਡਾ ਅਰੁਣ ਬਾਂਸਲ ਨੇ ਦੱਸਿਆ ਕਿ ਜੇਕਰ ਸਾਡੇ ਪਰਿਵਾਰ, ਰਿਸ਼ਤੇਦਾਰ, ਦੋਸਤਾਂ ਮਿੱਤਰਾਂ ਜਾਂ ਸਮਾਜ ਵਿੱਚ ਕਿਸੇ ਵੀ ਇਨਸਾਨ ਨੂੰ ਜਿਆਦਾ ਤਨਾਓ ਮਹਿਸੂਸ ਹੋਣਾ, ਮਾਨਸਿਕ ਰੋਗ ਹੋਣਾ, ਬਿਨਾ ਵਜ੍ਹਾ ਸ਼ੱਕੀ ਹੋਣਾ, ਡਰ ਲੱਗਣਾ ਜਾਂ ਕਿਸੇ ਕਿਸਮ ਦੇ ਨਸ਼ੇ ਦਾ ਸਿਕਾਰ ਹੋ ਚੁੱਕੇ ਹੋਣ ਤਾਂ ਉਹਨਾ ਨਾਲ ਹਮਦਰਦੀ ਭਰਿਆ ਵਤੀਰਾ ਕਰਨਾ ਚਾਹੀਦਾ ਹੈ । ਮਾਨਸਿਕ ਰੋਗਾਂ ਦਾ ਇਲਾਜ ਵੀ ਸਰੀਰਕ ਰੋਗਾਂ ਵਾਂਗ 100 ਪ੍ਰਤੀਸ਼ਤ ਕੀਤਾ ਜਾ ਸਕਦਾ ਹੈ । ਸਾਨੂੰ ਕਿਸੇ ਵੀ ਨੀਮ ਹਕੀਮਾਂ, ਸਿਆਣਿਆ, ਜਾਦੂ ਟੂਣਿਆ, ਜੰਤਰਾਂ ਮੰਤਰਾਂ, ਪਖੰਡੀਆਂ ਬਾਬਿਆਂ, ਅੰਧ ਵਿਸ਼ਵਾਸ, ਭੂਤ ਪ੍ਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਤੋਬਾ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਪ੍ਰਭਾਵਿਤ ਮਾਨਸਿਕ ਰੋਗੀ ਨੂੰ ਮਨੋਰੋਗ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣਾ ਚਾਹੀਦਾ ਹੈ। ਡਿਪਰੈਸ਼ਨ (ਉਦਾਸੀ ਰੋਗ) ਨੂੰ ਛੁਪਾਉਣਾ ਨਹੀ ਚਾਹੀਦਾ । ਇਸ ਸਬੰਧੀ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ । ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ ਉਦਾਸੀ ਰੋਗਾਂ ਸਬੰਧੀ ਵਹਿਮਾਂ ਭਰਮਾ ਤੋਂ ਬਚੋ, ਅਗਿਆਨਤਾ ਅਤੇ ਅੰਧ ਵਿਸ਼ਵਾਸ ਚੋ ਆਪ ਬਾਹਰ ਨਿਕਲੋ ਅਤੇ ਆਪਣੇ ਪਰਿਵਾਰ ਨੂੰ ਅਸਲੀਅਤ ਦੱਸੋ । ਰੋਜਾਨਾ ਜਿੰਦਗੀ ਵਿੱਚ ਅਗਾਂਹ ਵਧੂ ਵਿਚਾਰਾਂ ਨਾਲ ਵਿਚਰੋ ।