Big Breaking: ਮਜੀਠੀਆ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ 'ਚ
ਚੰਡੀਗੜ੍ਹ, 25 ਜੂਨ 2025- ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੇ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸਵੇਰੇ ਵਿਜੀਲੈਂਸ ਨੇ ਮਜੀਠੀਆ ਦੇ ਘਰ ਤੇ ਰੇਡ ਕੀਤੀ ਸੀ ਅਤੇ ਤਿੱਖੀ ਬਹਿਸਬਾਜ਼ੀ ਵੀ ਉਸ ਦੌਰਾਨ ਹੋਈ ਸੀ। ਦੁਪਹਿਰੇ ਕਰੀਬ 12 ਵਜੇ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਆਪਣੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ, ਮਜੀਠੀਆ ਨੂੰ ਉਹਨਾਂ ਖਿਲਾਫ ਦਰਜ ਨਵੇਂ ਕੇਸ ਵਿਚ ਹਿਰਾਸਤ ਵਿਚ ਲਿਆ ਗਿਆ ਹੈ।