ਸਾਵਧਾਨ! ਅਗਲੇ 72 ਘੰਟਿਆਂ ’ਚ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਆ ਸਕਦੀ ਹੈ ਤਬਾਹੀ!
ਮਹਿਕ ਅਰੋੜਾ
26 ਜੂਨ 2025: ਪੰਜਾਬ ਵਿੱਚ ਮਾਨਸੂਨ ਆਖ਼ਰਕਾਰ ਆ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਅੱਜ ਤੋਂ 29 ਜੂਨ ਤੱਕ ਕਈ ਥਾਵਾਂ 'ਤੇ ਪੀਲਾ ਅਤੇ ਸੰਤਰੀ ਅਲਰਟ ਲਾਗੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸੇ ਦੇ ਚੱਲਦਿਆਂ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਕਿਹੜੇ ਜ਼ਿਲ੍ਹਿਆਂ ਵਿੱਚ ਅਲਰਟ ਹੈ?
ਮੌਸਮ ਵਿਭਾਗ ਦੇ ਅਨੁਸਾਰ:
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਕਦੋਂ, ਕਿੱਥੇ ਅਤੇ ਕਿੰਨਾ ਕੁ ਸੁਚੇਤ?
26 ਜੂਨ:
ਔਰੇਂਜ ਅਲਰਟ: ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ
ਯੈਲੋ ਅਲਰਟ: ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਫਰੀਦਕੋਟ, ਨਵਾਂਸ਼ਹਿਰ ਸਮੇਤ ਕਈ ਜ਼ਿਲ੍ਹੇ
27 ਜੂਨ:
ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਜਲੰਧਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਅਤੇ ਪੀਲਾ ਅਲਰਟ
28 ਜੂਨ:
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਤੂਫ਼ਾਨ ਅਤੇ ਹਲਕੀ ਬਾਰਿਸ਼ ਲਈ ਪੀਲਾ ਅਲਰਟ
29 ਜੂਨ:
ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਅਤੇ ਪੀਲਾ ਅਲਰਟ
ਕਿਸਾਨਾਂ ਨੂੰ ਮਿਲੇਗਾ ਲਾਭ, ਝੋਨੇ ਦੀ ਫ਼ਸਲ ਲਈ ਲਾਭਦਾਇਕ
ਇਸ ਸਮੇਂ ਪੰਜਾਬ ਵਿੱਚ ਝੋਨੇ ਦੀ ਲਵਾਈ ਦਾ ਸੀਜ਼ਨ ਚੱਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਹ ਮੀਂਹ ਝੋਨੇ ਦੀ ਸ਼ੁਰੂਆਤੀ ਬਿਜਾਈ ਲਈ ਬਹੁਤ ਮਹੱਤਵਪੂਰਨ ਹੈ। ਇਸ ਨਾਲ ਸਿੰਚਾਈ 'ਤੇ ਨਿਰਭਰਤਾ ਘਟੇਗੀ ਅਤੇ ਨਹਿਰਾਂ ਦੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ।
ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ?
- ਬਿਜਲੀ ਪੈਣ 'ਤੇ ਖੁੱਲ੍ਹੇ ਵਿੱਚ ਨਾ ਜਾਓ।
- ਆਪਣੇ ਹੱਥ ਵਿੱਚ ਮੋਬਾਈਲ ਜਾਂ ਲੋਹੇ ਦੀਆਂ ਚੀਜ਼ਾਂ ਨਾ ਰੱਖੋ।
- ਰੁੱਖਾਂ ਹੇਠ ਖੜ੍ਹੇ ਹੋਣ ਤੋਂ ਬਚੋ।
- ਖਰਾਬ ਮੌਸਮ ਵਿੱਚ ਯਾਤਰਾ ਕਰਨ ਤੋਂ ਬਚੋ
MA