ਪੰਜਾਬ ਸਰਕਾਰ ਦੀ ਨਵੀਂ ਲੈਂਡ ਪੁਲਿੰਗ ਪਾਲਿਸੀ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ : SDM
ਅਸ਼ੋਕ ਵਰਮਾ
ਬਠਿੰਡਾ, 26 ਜੂਨ 2025: ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੁਲਿੰਗ ਪਾਲਿਸੀ ਸਬੰਧੀ ਅੱਜ ਉਪ ਮੰਡਲ ਮੈਜਿਸਟਰੇਟ-ਕਮ-ਲੈਂਡ ਐਕਜੁਏਸ਼ਨ ਕੁਲੈਕਟਰ, ਬਠਿੰਡਾ ਸ. ਬਲਕਰਨ ਸਿੰਘ ਮਾਹਲ ਵੱਲੋਂ ਪਿੰਡ ਨਰੂਆਣਾ ਅਤੇ ਪੱਤੀ-ਝੁੱਟੀ, ਬਠਿੰਡਾ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ।
ਇਸ ਦੌਰਾਨ ਉਪ ਮੰਡਲ ਮੈਜਿਸਟਰੇਟ-ਕਮ-ਲੈਂਡ ਐਕਜੁਏਸ਼ਨ ਕੁਲੈਕਟਰ, ਬਠਿੰਡਾ ਸ. ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਤਹਿਤ ਪਿੰਡ ਜੋਧਪੁਰ, ਨਰੂਆਣਾ ਅਤੇ ਪੱਤੀ ਝੁੱਟੀ ਵਿਖੇ ਨਵੇਂ ਅਰਬਨ ਅਸਟੇਟ ਸਥਾਪਤ ਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਅਰਬਨ ਅਸਟੇਟਾਂ ਵਿੱਚ ਭਾਈਵਾਲ ਤੌਰ ਤੇ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਗਿਆ।
ਇਸ ਦੌਰਾਨ ਉਹਨਾਂ ਵੱਲੋਂ ਕਿਸਾਨਾਂ ਨੂੰ ਲੈਂਡ ਪੁਲਿੰਗ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ।
ਇਸ ਮੌਕੇ ਉਪਰੋਕਤ ਪਿੰਡਾਂ ਦੇ ਕਰੀਬ 60 ਕਿਸਾਨ ਹਾਜ਼ਰ ਸਨ।