ਸਤਲੁਜ ਯਮੁਲਾ ਲਿੰਕ ਨਹਿਰ: ਕੇਂਦਰ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਜੂਨ, 2025: ਕੇਂਦਰ ਸਰਕਾਰ ਨੇ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਮਸਲੇ ਨੂੰ ਹੱਲ ਕਰਨ ਵਾਸਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ ਹੈ।
ਜਲ ਸ਼ਕਤੀ ਮੰਤਰੀ ਸੀ ਆਰ ਪਾਟਿਲ ਨੇ ਇਹ ਪਹਿਲਕਦਮੀ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ ਮਸਲਾ ਹੱਲ ਕਰਵਾਉਣ ਦਾ ਯਤਨ ਕਰੇ ਅਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਨੂੰ ਸਹਿਯੋਗ ਦੇਣ ਦੀ ਹਦਾਇਤ ਕੀਤੀ ਸੀ।
ਇਸ ਤੋਂ ਪਹਿਲਾਂ ਪਿਛਲੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮਾਮਲੇ ’ਤੇ ਮੀਟਿੰਗਾਂ ਕਰਦੇ ਰਹੇ ਹਨ। ਹੁਣ ਸੀ ਆਰ ਪਾਟਿਲ ਨੇ ਪਹਿਲਕਦਮੀ ਕੀਤੀ ਹੈ। ਸੰਭਾਵਨਾ ਹੈ ਕਿ ਇਹ ਮੀਟਿੰਗ 10 ਜੁਲਾਈ ਨੂੰ ਦਿੱਲੀ ਵਿਚ ਹੋਵੇਗੀ।