ਪ੍ਰਾਈਵੇਟ ਪਲੇਅ—ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ) 27 ਜੂਨ, 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ—ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਿਖਿਲ ਅਰੋੜਾ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਅਧੀਨ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ ਅਤੇ ਰਜਿਸਟ੍ਰੇਸ਼ਨ ਲਾਜਮੀ ਬਣਾਉਣ ਲਈ ਤੁਰੰਤ ਦਫ਼ਤਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਐੱਸ.ਏ.ਐੱਸ.ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹੇ ਅਧੀਨ ਚੱਲ ਰਹੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜਮੀ ਹੈ।