ਸਫ਼ਾਈ ਅਪਨਾਓ ਬੀਮਾਰੀ ਭਜਾਓ’ ਮੁਹਿੰਮ 1 ਜੁਲਾਈ ਤੋਂ ਸ਼ੁਰੂ ਹੋਵੇਗੀ - ਕਮਿਸ਼ਨਰ ਨਗਰ ਨਿਗਮ ਬਟਾਲਾ
- ਸ਼ਹਿਰਵਾਸੀ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ
ਰੋਹਿਤ ਗੁਪਤਾ
ਬਟਾਲਾ 27 ਜੂਨ 2025 - ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸਵੱਛ ਭਾਰਤ ਅਭਿਆਨ’ ਨੂੰ ਮੁੱਖ ਰੱਖਦੇ ਹੋਏ ਸਥਾਨਕ ਸਰਕਾਰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ‘ਸਫ਼ਾਈ ਅਪਨਾਓ ਬੀਮਾਰੀ ਭਜਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮੁਹਿੰਮ ਵਿੱਚ ਨਗਰ ਨਿਗਮ ਦੇ ਨਾਲ ਸ਼ਹਿਰਵਾਸੀਆਂ ਨਾਲ ਸਹਿਯੋਗ ਕਰਨ ਅਤੇ ਐਨ.ਜੀ.ਓਜ਼ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਸਾਥ ਦੇਣ ਤਾਂ ਜੋ ਸ਼ਹਿਰ ਨੁੰ ਹੋਰ ਸੁੰਦਰ ਬਣਾਇਆ ਜਾ ਸਕੇ।
ਉਨਾਂ ਦੱਸਿਆ ਕਿ ਇਹ ਮੁਹਿੰਮ 1 ਜੁਲਾਈ ਤੋਂ 31 ਜੁਲਾਈ ਤੱਕ ਜਾਰੀ ਰਹੇਗੀ। ਇਸ ਮੁਹਿੰਮ ਵਿੱਚ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਸਫ਼ਾਈ ਅਤੇ ਇਸ ਨਾਲ ਸਬੰਧਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ।
ਉਨਾਂ ਸ਼ਹਿਰ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਸੁਹਿਰਦ ਨਾਗਰਿਕ ਦਾ ਸਬੂਤ ਦਿੰਦੇ ਹੋਏ ਨਗਰ ਨਿਗਮ ਦਾ ਸਾਥ ਦਿੱਤਾ ਜਾਵੇ ਅਤੇ ਸ਼ਹਿਰਵਾਸੀ ਸ਼ਹਿਰ ਨੂੰ ਸੁੰਦਰ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ।