← ਪਿਛੇ ਪਰਤੋ
ਸੁਖਬੀਰ ਬਾਦਲ ਨੂੰ ਹਿਰਾਸਤ ਵਿਚ ਲਿਆ ਬਾਬੂਸ਼ਾਹੀ ਨੈਟਵਰਕ ਮੁਹਾਲੀ, 2 ਜੁਲਾਈ,2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਪਰਮਬੰਸ ਸਿੰਘ ਰੋਮਾਣਾ ਸਮੇਤ ਹੋਰ ਆਗੂਆਂ ਨੂੰ ਅੱਜ ਪੰਜਾਬ ਪੁਲਿਸ ਨੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰੋਂ ਹਿਰਾਸਤ ਵਿਚ ਲੈ ਲਿਆ। ਉਹ ਗੁਰਦੁਆਰਾ ਅੰਬ ਸਾਹਿਬ ਵਿਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਜਾ ਰਹੇ ਸਨ। ਪੁਲਿਸ ਉਹਨਾਂ ਨੂੰ ਬੱਸ ਵਿਚ ਬਿਠਾ ਕੇ ਅਣਦੱਸੀ ਥਾਂ ’ਤੇ ਲੈ ਗਈ।
Total Responses : 391