2025-26 ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਕਰਵਾਏਗੀ ਬੀ.ਐਂਡ ਸਾਂਝੀ ਪ੍ਰਵੇਸ਼ ਪਰੀਖਿਆ
ਚੰਡੀਗੜ੍ਹ, 2 ਜੁਲਾਈ 2025 : ਇਸ ਸਾਲ ਬੀ. ਐਂਡ ਸੈਸ਼ਨ 2025-26 ਵਿੱਚ ਕੇਂਦਰੀਕ੍ਰਿਤ ਦਾਖ਼ਲਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਕਰਵਾਇਆ ਜਾਵੇਗਾ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਡਿਪਾਰਟਮੈਂਟ ਆਫ਼ ਐਜੂਕੇਸ਼ਨ ਤੋਂ ਪ੍ਰੋਫ਼ੈਸਰ ਜਤਿੰਦਰ ਗਰੋਵਰ ਜੀ ਨੂੰ ਇਸ ਸੰਯੁਕਤ ਬੀ.ਐੱਡ ਦਾਖ਼ਲੇ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੀ. ਐੱਡ. ਵਿੱਚ ਦਾਖ਼ਲਾ ਸਾਂਝੀ ਪ੍ਰਵੇਸ਼ ਪਰੀਖਿਆ ਰਾਹੀਂ ਕੀਤਾ ਜਾਵੇਗਾ, ਜੋ ਕਿ ਮਿਤੀ 03 ਅਗਸਤ, 2025 ਨੂੰ ਕਰਵਾਈ ਜਾ ਰਹੀ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਸਥਿਤ - ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਮਾਨਤਾ ਪ੍ਰਾਪਤ ਸਿੱਖਿਆ ਦੇ ਸਾਰੇ ਕਾਲਜਾਂ ਲਈ ਕੇਂਦਰੀਕ੍ਰਿਤ ਕਾਉਂਸਲਿੰਗ ਕੀਤੀ ਜਾਵੇਗੀ।
ਇਸ ਸਬੰਧ ਵਿਚ ਜੀ. ਐੱਚ. ਜੀ. ਖ਼ਾਲਸਾ ਕਾਲਜ ਆਫ ਐਜੂਕੇਸ਼ਨ ਐਜੂਕੇਸ਼ਨ ਗੁਰੂਸਰ ਸਧਾਰ ਨੇ ਸੰਯੁਕਤ ਬੀ. ਐੱਡ. ਕਾਊਂਸਲਿੰਗ ਤਹਿਤ ਰਜਿਸਟ੍ਰੇਸ਼ਨ ਫਾਰਮ 2025 ਲਈ ਹੈਲਪ ਡੈਸਕ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਬੀ. ਐੱਡ. ਦੇ ਦਾਖਲੇ ਲਈ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਨਾ ਆਵੇ।
ਕਾਲਜ ਦੇ ਪ੍ਰਿੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਦੱਸਿਆ ਕਿ ਦਾਖਲਾ ਪਰੀਖਿਆ ਵਿੱਚ ਸ਼ਾਮਲ ਹੋਏ ਬਿਨਾਂ ਬੀ.ਐੱਡ ਵਿੱਚ ਕੋਈ ਦਾਖਲਾ ਨਹੀਂ ਹੋਵੇਗਾ ਅਤੇ ਇਸ ਕੋਰਸ ਲਈ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 18 ਜੁਲਾਈ ਹੈ ਜੋ ਕੁਝ ਦਿਨਾਂ ਤੱਕ ਖ਼ਤਮ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਰਸ ਕਰਨ ਦੇ ਚਾਹਵਾਨ ਵਿਦਿਆਰਥੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਕਾਲਜ ਆ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕਾਲਜ ਵਿੱਦਿਆ ਦੇ ਖੇਤਰ ਵਿੱਚ ਮੋਹਰੀ ਹੈ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਇਹ ਕਾਲਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਮਾਨਤਾ ਪ੍ਰਾਪਤ ਹੈ ਅਤੇ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ, ਨਵੀਂ ਦਿੱਲੀ ਦੁਆਰਾ ਸਥਾਈ ਤੌਰ 'ਤੇ ਮਾਨਤਾ ਪ੍ਰਾਪਤ ਹੈ ਅਤੇ ਭਾਰਤ ਦੇ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (NAAC), ਸਰਕਾਰ ਦੁਆਰਾ ਗ੍ਰੇਡ 'A+ (CGPA = 3.31) ਸਾਈਕਲ-III ਨਾਲ ਵੀ ਮਾਨਤਾ ਪ੍ਰਾਪਤ ਹੈ। ਇਹ ਯੂ. ਜੀ. ਸੀ. ਅਧੀਨ 2 (f) ਅਤੇ 12 (ਬੀ) ਦੁਆਰਾ ਵੀ ਮਾਨਤਾ ਪ੍ਰਾਪਤ ਹੈ।