ਪੰਜਾਬ 'ਚ ਸਵੇਰੇ-ਸਵੇਰੇ ਅੱਗ ਨੇ ਮਚਾਇਆ ਤਾਂਡਵ ! ਆਸਮਾਨ ਤੱਕ ਉੱਠੀਆਂ ਲਪਟਾਂ
ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਅੱਡਾ ਛਗਰਾ ਵਿਖੇ ਰਾਣਾ ਗਾਰਮੈਂਟਸ ਦੀ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਲਗਭਗ 18 ਲੱਖ ਰੁਪਏ ਦੇ ਰੈਡੀਮੇਡ ਕੱਪੜੇ ਸੜ ਕੇ ਸੁਆਹ ਹੋ ਗਏ। ਦੁਕਾਨ ਦੇ ਮਾਲਕ ਜੀਵਨ ਕੁਮਾਰ ਦੇ ਅਨੁਸਾਰ, ਉਹ ਆਮ ਵਾਂਗ ਆਪਣੀ ਦੁਕਾਨ ਬੰਦ ਕਰਕੇ ਘਰ ਪਰਤਿਆ ਸੀ, ਪਰ ਸਵੇਰੇ 5 ਵਜੇ ਕਿਸੇ ਨੇ ਉਸਨੂੰ ਫ਼ੋਨ 'ਤੇ ਸੂਚਿਤ ਕੀਤਾ ਕਿ ਉਸਦੀ ਦੁਕਾਨ ਨੂੰ ਅੱਗ ਲੱਗ ਗਈ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਜੀਵਨ ਕੁਮਾਰ ਤੁਰੰਤ ਪਹੁੰਚੇ
ਜੀਵਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਤਾਂ ਦੁਕਾਨ ਦੇ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਉਸਨੇ ਬਿਨਾਂ ਕਿਸੇ ਦੇਰੀ ਦੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅੱਗ ਬੁਝਾਊ ਦਸਤੇ ਦੀਆਂ ਦੋ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਲਗਭਗ 18 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਦੁਕਾਨ ਦੀ ਛੱਤ ਵੀ ਡਿੱਗ ਗਈ, ਜਿਸ ਨਾਲ ਨੁਕਸਾਨ ਹੋਰ ਵੀ ਵਧ ਗਿਆ।
ਅੱਗ ਲੱਗਣ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਚੱਬੇਵਾਲ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਾਰੇ ਪਹਿਲੂਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਪੀੜਤ ਦੀ ਸ਼ਿਕਾਇਤ ਲੈਣ ਤੋਂ ਬਾਅਦ ਪੁਲਿਸ ਨੇ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ।
MA