ਸਿਵਲ ਸਰਜਨ ਵੱਲੋਂ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨੂੰ ਸਿਹਤ ਵਿਭਾਗਦੀਆਂ ਸਕੀਮਾਂ ਬਾਰੇ ਚੇਤਨਾ ਮੁਹਿੰਮ ਚਲਾਉਣ ਦੀ ਹਦਾਇਤ
ਅਸ਼ੋਕ ਵਰਮਾ
ਬਠਿੰਡਾ, 7 ਜੁਲਾਈ 2025:ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਵਿੱਚ ਜਿਲ੍ਹਾ ਬਠਿੰਡਾ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿੱਚ ਅੱਜ ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕੀਤੀ ਗਈ। ਇਸ ਸਮੇਂ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ , ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ, ਮਲਕੀਤ ਕੌਰ ਅਤੇ ਰੋਹਿਤ ਜਿੰਦਲ ਡਿਪਟੀ ਮਾਸ ਮੀਡੀਆ ਅਫਸਰ, ਮਨਜੀਤ ਸਿੰਘ , ਮਾਲਵਿੰਦਰ ਸਿੰਘ, ਸਾਹਿਲ ਪੁਰੀ, ਪਵਨਜੀਤ ਕੌਰ, ਹਰਸਿਮਰਤ ਕੌਰ ਅਤੇ ਹਰਜਿੰਦਰ ਕੌਰ ਬੀ.ਈ.ਈ ਨੇ ਭਾਗ ਲਿਆ।
ਇਸ ਸਮੇਂ ਡਾ ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈ ਜਾ ਰਹੀ ਤੀਬਰ ਦਸਤ ਰੋਕੂ ਜਾਗਰੂਕਤਾ ਮਹੀਨੇ ਦੀ ਮੁਹਿੰਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਦਸਤ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ । ਉਹਨਾਂ ਦੱਸਿਆ ਕਿ ਇਸ ਜਾਗਰੂਕਤਾ ਮਹੀਨੇ ਦਾ ਉਦੇਸ਼ ਦਸਤ ਦੀ ਰੋਕਥਾਮ ਲਈ ਹਰ ਪੱਧਰ ’ਤੇ ਜਾਗਰੂਕਤਾ ਪੈਦਾ ਕਰਨਾ, ਦਸਤ ਤੋਂ ਪੀੜਤ ਬੱਚਿਆਂ ਨੂੰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਦੇਣਾ, ਹੱਥ ਧੋਣ ਦੀਆਂ ਸਹੀ ਤਕਨੀਕਾਂ ਦਾ ਪ੍ਰਦਰਸ਼ਨ ਅਤੇ ਪ੍ਰਚਾਰ ਕਰਨਾ ਸ਼ਾਮਿਲ ਹੈ । ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਦੱਸਿਆ ਕਿ ਸਰਕਾਰ ਦਾ 2030 ਤੱਕ ਰੇਬੀਜ਼ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ਕਰਨ ਦੇ ਟੀਚੇ ਨਾਲ ਸਿਹਤ ਵਿਭਾਗ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜਨਤਕ ਥਾਵਾਂ, ਸਿਹਤ ਸੰਸਥਾਵਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਸਮਾਗਮ ਕਰਵਾ ਕੇ ਰੇਬੀਜ ਦੀ ਬਿਮਾਰੀ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਇਸ ਤੋਂ ਇਲਾਵਾ ਸਿਹਤ ਸਕੀਮਾਂ ਸਬੰਧੀ ਪ੍ਰਿੰਟਿਗ ਮੈਟੀਰੀਅਲ ਵੀ ਵੰਡਿਆਂ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ । ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿਸ਼ਵ ਆਬਾਦੀ ਪੰਦਰਵਾੜਾ ਜੋ ਕਿ ਸੁਰੂ ਹੋ ਚੁੱਕਿਆ ਹੈ । ਇਸਦੇ ਤਹਿਤ ਯੋਗ ਜੋੜਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਦੂਸਰੇ ਪੰਦਰਵਾੜੇ 11 ਜੁਲਾਈ ਤੋਂ 24 ਜੁਲਾਈ ਤੱਕ ਅਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਤਹਿਤ ਪਰਿਵਾਰ ਨਿਯੋਜਨ ਦੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਪੰਦਰਵਾੜੇ ਦੌਰਾਨ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਨਾਲ ਸਬੰਧਤ ਤਰੀਕੇ ਜਿਵੇਂ ਅੰਤਰਾ, ਛਾਇਆ, ਪੀ.ਪੀ.ਆਈ.ਯੂ.ਸੀ.ਡੀ ਅਤੇ ਨਲਬੰਦੀ/ਨਸਬੰਦੀ ਆਦਿ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਫੈਮਿਲੀ ਪਲੈਨਿੰਗ ਰਾਹੀਂ ਵੱਧਦੀ ਹੋਈ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ। ਇਸ ਸਮੇਂ ਪਿਛਲੇ ਮਹੀਨੇ ਕੀਤੀਆਂ ਆਈ.ਈ.ਸੀ. ਗਤੀਵਿਧੀਆਂ ਸਬੰਧੀ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਕਰਨ ਵਾਲੀਆਂ ਗਤੀਵਿਧੀਆਂ ਤੇ ਵਿਚਾਰ ਚਰਚਾ ਵੀ ਕੀਤੀ ਗਈ।