← ਪਿਛੇ ਪਰਤੋ
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ ਬਾਬੂਸ਼ਾਹੀ ਨੈਟਵਰਕ ਪਟਨਾ, 5 ਜੁਲਾਈ, 2025: ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਪੰਜ ਪਿਆਰਿਆਂ ਸਾਹਮਣੇ ਪੇਸ਼ ਨਹੀਂ ਹੋਏ ਸਨ। ਉਹਨਾਂ ਦੀ ਪੇਸ਼ੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੋਂ ਕੁਝ ਸਮੇਂ ਦੀ ਮੋਹਲਤ ਮੰਗੀ ਸੀ। ਹੁਣ ਅੱਜ ਸਵੇਰੇ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਅਸਲ ਵਿਚ ਸਾਰਾ ਮਾਮਲਾ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਦੀ ਬਹਾਲੀ ਕਰਨ ਬਾਰੇ ਅਕਾਲ ਤਖਤ ਤੋਂ ਜਾਰੀ ਹੁਕਮਾਂ ਨਾਲ ਜੁੜਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ..
Total Responses : 869