ਘੁਮਾਣ ਦੇ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਇਲਟਸ ਦਾ ਲਾਇਸੰਸ ਰੱਦ
ਰੋਹਿਤ ਗੁਪਤਾ
ਗੁਰਦਾਸਪੁਰ, 07 ਜੁਲਾਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਜੀ) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਰਮ ਐੱਮ/ਐੱਸ. ਮੈਸਟਰੋ ਜ਼ੀ ਆਈਲਟਸ ਸੈਂਟਰ ਐਂਡ ਇਮੀਗਰੇਸ਼ਨ ਕੰਸਲਟੈਂਸੀ, ਪਿੰਡ ਘੁਮਾਣ, ਨੇੜੇ ਗੁਰੂ ਨਾਨਕ ਮਲਟੀਸਪੈਸ਼ਲਿਟੀ ਹਸਪਤਾਲ, ਘੁਮਾਣ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਫ਼ਰਮ ਦੇ ਮਾਲਕ ਸ੍ਰੀ ਸ਼ਮਸ਼ੇਰ ਸਿੰਘ ਨੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਕੋਲ ਲਿਖਤੀ ਰੂਪ ਵਿੱਚ ਕਿਹਾ ਸੀ ਕਿ ਉਹ ਵਿਦੇਸ਼ ਜਾ ਰਿਹਾ ਹੈ ਜਿਸ ਕਾਰਨ ਉਸ ਦਾ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਇਲਟਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤੁਰੰਤ ਪ੍ਰਭਾਵ ਨਾਲ ਇਹ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।