ਪਟਿਆਲਾ ਪੁਲਿਸ ਦੇ ਦੁਆਰਾ ਕੀਤੇ ਜਾ ਰਹੇ ਪ੍ਰਬੰਧਾ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 7 ਜੁਲਾਈ 2025 : ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ , ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ, ਪੁਲਿਸ ਨੇ ਮੁੱਖ ਥਾਵਾਂ 'ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਹਨ ਅਤੇ ਨਿਰੰਤਰ ਗਸ਼ਤ ਦਾ ਪ੍ਰਬੰਧ ਕੀਤਾ ਗਿਆ ਹੈ , ਪੁਲਿਸ ਨੇ ਦੱਸਿਆ ਕਿ ਨਗਰ ਵਿੱਚ ਅਮਨ-ਚੈਨ ਨੂੰ ਕਾਇਮ ਰੱਖਣ ਲਈ ਬਸ ਅੱਡੇ, ਰੇਲਵੇ ਸਟੇਸ਼ਨ, ਮੰਡੀ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ 'ਤੇ ਵਧੀਕ ਫੋਰਸ ਤਾਇਨਾਤ ਕੀਤੀ ਗਈ ਹੈ , ਕਈ ਇਲਾਕਿਆਂ ਵਿੱਚ ਰੋਡ ਨਾਕੇ ਲਗਾਏ ਗਏ ਹਨ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ,ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ , ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦਿਖਾਈ ਦਿੰਦੀ ਹੈ, ਤਾਂ ਬਿਨਾਂ ਝਿਜਕ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ