ਬਠਿੰਡਾ ਦੇ ਪੰਘੂੜੇ ਵਿੱਚ ਮਿਲੀ ਨਵਜੰਮੀ ਬੱਚੀ ਅਨੰਤ ਆਸ਼ਰਮ ਨਥਾਣਾ ਵਿਖੇ ਤਬਦੀਲ
ਅਸ਼ੋਕ ਵਰਮਾ
ਬਠਿੰਡਾ, 7 ਜੁਲਾਈ 2025 : ਬੀਤੇ ਦਿਨੀਂ ਨਥਾਣਾ ਵਿਖੇ ਬਣੇ ਪੰਘੂੜੇ ਵਿੱਚ ਇੱਕ ਨਵਜੰਮੀ ਬੱਚੀ ਮਿਲੀ ਸੀ। ਉਕਤ ਬੱਚੀ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਸ਼ਿਫਟ ਕੀਤਾ ਗਿਆ ਅਤੇ ਬੱਚੀ ਦੇ ਸਬੰਧ ਵਿੱਚ ਪੁਲਿਸ ਥਾਣਾ, ਨਥਾਣਾ ਵਿਖੇ ਡੀ.ਡੀ.ਆਰ ਨੰ 27 ਦਰਜ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦਿੱਤੀ।
ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀ ਦੇ ਮੈਡੀਕਲ ਫਿੱਟ ਹੋਣ ਉਪਰੰਤ ਬਾਲ ਭਲਾਈ ਕਮੇਟੀ, ਬਠਿੰਡਾ ਦੇ ਹੁਕਮਾਂ ਨਾਲ ਬੱਚੀ ਨੂੰ ਸ੍ਰੀ ਅਨੰਤ ਅਨਾਥ ਆਸ਼ਰਮ, ਨਥਾਣਾ ਵਿਖੇ ਸ਼ਿਫਟ ਕੀਤਾ ਗਿਆ ਹੈ।
ਇਸ ਮੌਕੇ ਉਪ ਚੇਅਰਮੈਨ ਡਾ. ਬਿਕਰਮਜੀਤ ਸਿੰਘ, ਸ਼੍ਰੀਮਤੀ ਸ਼ਾਮਲਤਾ ਲਾਟਿਕਾ, ਜਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਨੁਮਾਇੰਦੇ ਤੇ ਸ਼੍ਰੀ ਅਨੰਤ ਅਨਾਥ ਆਸ਼ਰਮ ਨਥਾਣਾ ਦਾ ਸਟਾਫ਼ ਆਦਿ ਮੌਜੂਦ ਸੀ।