ਸਿਵਲ ਡਿਫੈਂਸ ਵਲੰਟੀਅਰਜ਼ ਦੀ ਐਨਰੋਲਮੈਂਟ ਕਰਨ ਸਬੰਧੀ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 08 ਜੁਲਾਈ, 2025: ਡਿਪਟੀ ਕਮਿਸ਼ਨਰ-ਕਮ-ਕੰਟਰੋਲਰ ਸਿਵਲ ਡਿਫੈਂਸ, ਸਾਹਿਬਜ਼ਦਾ ਅਜੀਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਮੌਜੂਦਾ ਚੱਲ ਰਹੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਸੀ.ਡੀ. (ਸਿਵਲ ਡਿਫੈਂਸ) ਵਲੰਟੀਅਰ ਭਰਤੀ ਕਰਨ ਸਬੰਧੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਸਨੀਕ ਆਮ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਦਾ ਹੈ ਕਿ ਮੌਜੂਦਾ ਸਮੇਂ ਦੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਡਿਫੈਂਸ, ਮੋਹਾਲੀ ਵਿੱਚ ਬਤੌਰ ਵਲੰਟੀਅਰ ਨਿਸ਼ਕਾਮ ਸੇਵਾ ਲਈ ਐਨਰੋਲਮੈਟ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਨਰਾਇਣ ਸ਼ਰਮਾ, ਇੰਚਾਰਜ ਸਿਵਲ ਡਿਫੈਂਸ ਮੋਹਾਲੀ ਨੇ ਦੱਸਿਆ ਕਿ ਇਸ ਵਿੱਚ ਸਾਬਕਾ ਫੌਜੀ, ਸਾਬਕਾ ਕਰਮਚਾਰੀ, ਐਨ.ਸੀ.ਸੀ.ਦੇ ਕੈਡਿਟ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਅਤੇ ਆਮ ਨਾਗਰਿਕ ਜੋ ਦੇਸ਼ ਦੀ ਸੇਵਾ ਕਰਨ ਦਾ ਜਜ਼ਬਾ ਰੱਖਦੇ ਹੋਣ, ਉਹ ਇਸ ਭਰਤੀ ਲਈ ਨਿਰਧਾਰਤ ਐਪ/ਪੋਰਟਲ (civildefencewarriors.gov.in) ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਮੋਬਾਇਲ ਨੰ: (99889 44980) ਇੰਚਾਰਜ ਸਿਵਲ ਡਿਫੈਂਸ ਮੋਹਾਲੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।