ਸੁਖਬੀਰ ਬਾਦਲ ਵੱਲੋਂ ਦਿੱਲੀ-ਹਿਮਾਚਲ ਪ੍ਰਦੇਸ਼ ਦੇ ਸੂਬਾ ਪ੍ਰਧਾਨਾਂ ਅਤੇ ਐਸਸੀ-ਬੀਸੀ ਵਿੰਗ ਦੇ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ, 8 ਜੁਲਾਈ 2025 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਡੀਐਸਜੀਐਮਸੀ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਪ੍ਰਦੇਸ਼ ਦਾ ਪ੍ਰਧਾਨ ਅਤੇ ਐਸਜੀਪੀਸੀ ਦੇ ਕਾਰਜਕਾਰੀ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਪ੍ਰਦੇਸ਼ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ।
ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਪਾਰਟੀ ਦੇ ਐਸਸੀ ਵਿੰਗ ਦੇ ਮੁਖੀ ਹੋਣਗੇ ਅਤੇ ਹੀਰਾ ਸਿੰਘ ਗਾਬੜੀਆ ਪਹਿਲਾਂ ਵਾਂਗ ਬੀਸੀ ਵਿੰਗ ਦੇ ਮੁਖੀ ਹੋਣਗੇ।
