ਚੇਅਰਮੈਨ ਮਾਨਿਕ ਮਹਿਤਾ ਨੇ ਥਰੈਸ਼ਰ ਹਾਦਸੇ ਦੇ ਪੀੜਤ ਕਿਸਾਨ ਨੂੰ 60,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ
ਰੋਹਿਤ ਗੁਪਤਾ
ਬਟਾਲਾ, 8 ਜੁਲਾਈ 2025 - ਪਿੰਡ ਬੱਲਪੁਰੀਆਂ ਦੇ ਕਿਸਾਨ ਲਖਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਜਿਸਦਾ ਥਰੈਸ਼ਰ ਹਾਦਸੇ ਦੌਰਾਨ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਹੱਥ ਕੱਟਿਆ ਗਿਆ ਸੀ, ਅੱਜ ਉਸ ਕਿਸਾਨ ਨੂੰ ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ 60,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਪਰਮਜੀਤ ਸਿੰਘ ਪੰਮਾ, ਮਨਬੀਰ ਸਿੰਘ ਰੰਧਾਵਾ, ਅਮਿਤ ਸੋਢੀ, ਸੰਧੂ ਭੱਟੀ, ਹੈਪੀ ਖੋਸਲਾ ਅਤੇ ਹਰਮਨ ਆਦਿ ਹਾਜ਼ਰ ਸਨ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਕਿਸਾਨ ਲਖਵਿੰਦਰ ਸਿੰਘ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ ਅਤੇ ਉਨਾਂ ਕਿਸਾਨ ਨੂੰ ਭਰੋਸਾ ਦਿੱਤਾ ਕਿ ਉਹ ਉਨਾਂ ਦੇ ਦੁੱਖ ਨੂੰ ਮਹਿਸੂਸ ਕਰਦੇ ਹਨ ਅਤੇ ਉਨਾਂ ਦੀ ਹਰ ਸੰਭਵ ਸਹਾਇਤਾ ਲਈ ਉਨਾਂ ਦੇ ਨਾਲ ਖੜ੍ਹੇ ਹਨ।
ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ, ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਕਿਸਾਨਾਂ ਦੇ ਭਲਾਈ ਲਈ ਵੱਖ-ਵੱਖ ਨੀਤੀਆਂ ਲਾਗੂ ਕਰਨ ਤੋਂ ਇਲਾਵਾ ਉਨਾਂ ਦੀ ਔਖੇ ਸਮੇਂ ਵਿੱਚ ਆਰਥਿਕ ਮਦਦ ਕਰਨ ਲਈ ਵੀ ਯਤਨਸ਼ੀਲ ਰਹਿੰਦੀ ਹੈ।
ਇਸ ਮੌਕੇ ਕਿਸਾਨ ਲਖਵਿੰਦਰ ਸਿੰਘ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ ਇਸ ਔਖੀ ਘੜੀ ਵਿੱਚ ਉਨਾਂ ਵਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ , ਜਿਸ ਲਈ ਉਨਾਂ ਦੇ ਰਿਣੀ ਹਨ।