DC ਬਠਿੰਡਾ ਵੱਲੋਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਮੌਕ ਡਰਿੱਲ ਕਰਵਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 9 ਜੁਲਾਈ : ਕੌਮੀ ਆਫਤ ਪ੍ਰਬੰਧ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਵਲ, ਡਿਫੈਂਸ, ਐਨਡੀਆਰਐਫ ਨੂੰ ਜ਼ਿਲ੍ਹੇ ਅੰਦਰ ਕਿਸੇ ਸੰਭਾਵੀ ਤੇ ਕੁਦਰਤੀ ਦੁਰਘਟਨਾਵਾਂ ਦੇ ਖਤਰਿਆਂ ਨਾਲ ਨਜਿੱਠਣ ਲਈ ਭਵਿੱਖ ਚ ਹੋਣ ਵਾਲੀ ਮੌਕ ਡਰਿੱਲ ਸਮੇਂ ਆਪਸੀ ਤਾਲਮੇਲ ਬਰਕਰਾਰ ਰੱਖਣ ਲਈ ਹਦਾਇਤ ਵੀ ਕੀਤੀ ਗਈ। ਮੀਟਿੰਗ ਵਿੱਚ ਪ੍ਰਮੁੱਖ ਐਕਸੀਡੈਂਟਲ ਦੁਰਘਟਨਾਵਾਂ ਗ੍ਰਸਤ ਹੋਣ ਵਾਲੇ ਉਦਯੋਗਾਂ ਦੇ ਨੁਮਾਇੰਦਿਆਂ, ਫਾਇਰ ਬ੍ਰਿਗਰੇਡ, ਐਨਡੀਆਰਐਫ, ਡਿਫੈਂਸ ਅਤੇ ਸਿਵਲ ਪ੍ਰਸ਼ਾਸ਼ਨ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਮੂਲੀਅਤ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਕਿਸੇ ਵੀ ਸੰਭਾਵੀ ਦੁਰਘਟਨਾ ਦੇ ਮੱਦੇਨਜ਼ਰ ਹੋਣ ਵਾਲੀ ਮੌਕ ਡਰਿੱਲ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਆਪਸੀ ਤਾਲਮੇਲ ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਐਨਡੀਆਰਐਫ ਦੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਮੇਂ-ਸਮੇਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇ, ਤਾਂ ਜੋ ਕਿਸੇ ਕੁਦਰਤੀ ਆਫ਼ਤ ਸਮੇਂ ਮੁਸੀਬਤ ਦਾ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਬੀਤੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਮੌਕ ਡਰਿੱਲਾਂ ਚ ਫਾਇਰ ਬ੍ਰਿਗੇਡ, ਡਿਫੈਂਸ, ਐਨ.ਡੀ.ਆਰ.ਐਫ ਤੇ ਸਿਵਲ ਪ੍ਰਸ਼ਾਸ਼ਨ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੀਤੇ ਗਏ ਸਫ਼ਲਤਾ ਪੂਰਵਕ ਕਾਰਜਾਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਆਫ਼ ਫੈਕਟਰੀਜ਼ ਸ਼੍ਰੀ ਵਿਸ਼ਾਲ ਸਿੰਗਲਾ ਤੋਂ ਇਲਾਵਾ ਜ਼ਿਲ੍ਹੇ ਦੇ ਪ੍ਰਮੁੱਖ ਉਦਯੋਗਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।