SDM ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 15 ਜੁਲਾਈ ਨੂੰ
ਮਾਲੇਰਕੋਟਲਾ 09 ਜੁਲਾਈ 2025 - ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025- 26 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 15 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ, ਮਾਲੇਰਕੋਟਲਾ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਹੋਰ ਸ਼ਰਤਾਂ ਅਤੇ ਜਾਣਕਾਰੀ ਮੌਕੇ ਤੇ ਦੱਸੀਆਂ ਜਾਣਗੀਆਂ ।