ਸਬ ਡਵੀਜ਼ਨ ਪਿੰਡੋਰੀ ਮਹੰਤਾਂ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਰੋਸ ਰੈਲੀ ਕੀਤੀ ਗਈ
ਰੋਹਿਤ ਗੁਪਤਾ
ਗੁਰਦਾਸਪੁਰ, 9 ਜੁਲਾਈ 2025 - ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਸਬ ਡਵੀਜ਼ਨ ਪੰਡੋਰੀ ਮਹੰਤਾ ਵਿਖੇ ਦੇਸ ਵਿਆਪੀ ਹੜਤਾਲ ਦੇ ਸਮਰਥਨ ’ਚ ਰੋਸ ਰੈਲੀ ਪ੍ਰਧਾਨ ਸੰਦੀਪ ਕੁਮਾਰ ਭੁੰਬਲੀ ਦੀ ਅਗਵਾਈ ਵਿਚ ਕੀਤੀ ਗਈ। ਇਸ ਦੌਰਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ , ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ ਅਤੇ ਬਿਜਲੀ ਨਿੱਜੀਕਰਨ ਖਿਲਾਫ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ’ਤੇ ਕਮੇਟੀ ਮੈਂਬਰ ਮਨੋਜ ਕੁਮਾਰ, ਕੈਸ਼ੀਅਰ ਜਸਵਿੰਦਰ ਸਿੰਘ, ਸਲਾਹਕਾਰ ਨਿਰਮਲਜੀਤ ਸਿੰਘ, ਰਜਿੰਦਰ ਸਿੰਘ ਜੇਈ, ਗੁਰਮੀਤ ਸਿੰਘ , ਲਾਭ ਸਿੰਘ, ਬਲਬੀਰ ਸਿੰਘ , ਜਤਿੰਦਰ ਕੁਮਾਰ ਆਦਿ ਸ਼ਾਮਲ ਹੋਏ।