Todar Mall Haveli: ਦੀਵਾਨ ਟੋਡਰ ਮੱਲ ਹਵੇਲੀ ਦਾ ਸ਼ੁਰੂ ਹੋਇਆ ਪੁਨਰ ਨਿਰਮਾਣ- ਗਵਰਨਰ ਕਟਾਰੀਆ ਪੁੱਜੇ - ਦਿੱਤੀ ਸ਼ਾਬਾਸ਼
ਫਤਿਹਗੜ੍ਹ ਸਾਹਿਬ, 9 ਜੁਲਾਈ:2025 - ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਫਤਿਹਗੜ੍ਹ ਸਾਹਿਬ ਵਿੱਚ ਦੀਵਾਨ ਟੋਡਰ ਮੱਲ ਹਵੇਲੀ ਦੇ ਪੁਨਰ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਅਤੇ ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਤੋਂ ਬਿਨਾਂ ਉਨ੍ਹਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਹਿਬਜ਼ਾਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕੀਤਾ।
ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਦੁਆਰਾ ਕਾਇਮ ਕੀਤੀ ਗਈ ਮਨੁੱਖਤਾ ਅਤੇ ਕੁਰਬਾਨੀ ਦੀ ਉਦਾਹਰਣ ਅੱਜ ਵੀ ਪ੍ਰੇਰਨਾ ਸਰੋਤ ਹੈ।


