PM ਮੋਦੀ ਤੋਂ ਬਾਅਦ ਹੁਣ CM ਮਾਨ ਨੇ ਗ੍ਰਹਿ ਮੰਤਰੀ ਸ਼ਾਹ 'ਤੇ ਵੀ ਕੀਤੀ ਟਿੱਪਣੀ, ਪੜ੍ਹੋ ਕੀ ਕਿਹਾ ?
ਚੰਡੀਗੜ੍ਹ, 11 ਜੁਲਾਈ 2025 - ਪ੍ਰਧਾਨ ਮੰਤਰੀ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਵੀ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਗ੍ਰਹਿ ਮੰਤਰੀ ਨੂੰ ਭਗੌੜਾ ਦੱਸਿਆ ਹੈ।
ਭਗਵੰਤ ਮਾਨ ਤੋਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੂੰ ਭੇਜੇ ਗਏ ਕਾਨੂੰਨੀ ਨੋਟਿਸ 'ਤੇ ਸਵਾਲ ਪੁੱਛਿਆ ਗਿਆ। ਇਸ 'ਤੇ ਮਾਨ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਦੱਸਣਾ ਚਾਹੀਦਾ ਹੈ ਕਿ ਉਸਦਾ ਗੈਂਗਸਟਰ ਨਾਲ ਕੀ ਸਬੰਧ ਹੈ। ਸਾਬਰਮਤੀ ਜੇਲ੍ਹ ਦੇ ਅੰਦਰ ਕੌਣ ਬੈਠਾ ਹੈ ਅਤੇ ਸਭ ਤੋਂ ਵੱਡਾ ਖ਼ਤਰਾ ਕੌਣ ਹੈ ? ਤੁਸੀਂ ਉਨ੍ਹਾਂ ਨੂੰ ਖੁਦ ਪਾਲਿਆ ਹੈ ਅਤੇ ਗੈਂਗਸਟਰਾਂ ਨਾਲ ਤੁਹਾਡੇ ਸਬੰਧ ਹਨ ?
ਸਾਡੇ ਗ੍ਰਹਿ ਮੰਤਰੀ ਜੋ ਕਿ ਤਾੜੀਪਾਰ ਹੋ ਚੁੱਕੇ ਹਨ। ਉਨ੍ਹਾਂ ਨੂੰ ਗੁਜਰਾਤ ਕੱਢਿਆ ਗਿਆ ਸੀ। ਜਦੋਂ ਕੋਈ ਭਗੌੜਾ ਵਿਅਕਤੀ ਗ੍ਰਹਿ ਮੰਤਰੀ ਬਣ ਜਾਂਦਾ ਹੈ ਤਾਂ ਸਾਨੂੰ ਕੀ ਕਹਿਣਾ ਚਾਹੀਦਾ ਹੈ ? ਅਸੀਂ ਗੈਂਗਸਟਰਾਂ ਨੂੰ ਕਾਨੂੰਨ ਅਨੁਸਾਰ ਨਿਆਂ ਦੇ ਕਟਹਿਰੇ ਵਿੱਚ ਲਿਆਵਾਂਗੇ। ਜੇਕਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਮਾਮਲਾ ਹੈ, ਜੇਕਰ ਕੋਈ ਪੰਜਾਬੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਤਾਂ ਉਸ 'ਤੇ ਕੋਈ ਰਹਿਮ ਨਹੀਂ ਕੀਤਾ ਜਾਵੇਗਾ ਅਤੇ ਉਸਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।