ਪ੍ਰਧਾਨ ਮੰਤਰੀ ਮੋਦੀ ਨੇ ਫੌਜਾ ਸਿੰਘ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 15 ਜੁਲਾਈ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਟਰਨ ਐਥਲੀਟ ਫੌਜਾ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ । ਸੋਸ਼ਲ ਮੀਡੀਆ ਪੋਸਟ ਵਿੱਚ, ਉਨ੍ਹਾਂ ਕਿਹਾ, "ਫੌਜਾ ਸਿੰਘ ਜੀ ਆਪਣੇ ਵਿਲੱਖਣ ਵਿਅਕਤੀਤਵ ਅਤੇ ਤੰਦਰੁਸਤੀ ਦੇ ਇੱਕ ਬਹੁਤ ਮਹੱਤਵਪੂਰਨ ਵਿਸ਼ੇ 'ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਤਰੀਕੇ ਕਾਰਨ ਅਸਾਧਾਰਨ ਸਨ। ਉਹ ਇੱਕ ਅਦਭੁਤ ਦ੍ਰਿੜ ਇਰਾਦੇ ਵਾਲੇ ਅਥਲੀਟ ਸਨ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਨ।"