ਦਰਬਾਰ ਸਾਹਿਬ ਨੂੰ ਆਈਆਂ ਧਮਕੀ ਵਾਲੀਆਂ ਈ-ਮੇਲਜ਼ ਮਾਮਲਾ: ਭਗਵੰਤ ਮਾਨ ਵੱਲੋਂ ਹਾਈ-ਲੈਵਲ ਮੀਟਿੰਗ
ਚੰਡੀਗੜ੍ਹ, 17 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਚੰਡੀਗੜ੍ਹ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੂੰ ਆਈਆਂ ਧਮਕੀ ਵਾਲੀਆਂ ਈ-ਮੇਲਜ਼ ਨੂੰ ਲੈ ਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹਾਈ-ਲੈਵਲ ਮੀਟਿੰਗ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦਿਆਂਗੇ। ਸਾਡੀਆਂ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹਨ। ਮੈਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਸਾਰੇ ਧਰਮਾਂ ਦੇ ਧਾਰਮਿਕ ਅਸਥਾਨ ਸਾਡੇ ਲਈ ਪਵਿੱਤਰ ਤੇ ਪੂਜਨਯੋਗ ਹਨ, ਅਸੀਂ ਇਹਨਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਦੇਸ਼ ਅਤੇ ਸਮਾਜ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ।