BREAKING: ਮਜੀਠੀਆ ਫਿਲਹਾਲ ਰਹਿਣਗੇ ਜੇਲ੍ਹ 'ਚ, ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
ਬਾਬੂਸ਼ਾਹੀ ਨੈਟਵਰਕ
ਮੁਹਾਲੀ, 19 ਜੁਲਾਈ, 2025: ਇਥੋਂ ਦੀ ਇਕ ਅਦਾਲਤ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿਚ 2 ਅਗਸਤ 2025 ਤੱਕ ਦਾ ਵਾਧਾ ਕਰ ਦਿੱਤਾ ਹੈ। ਅੱਜ ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ’ਤੇ ਮਜੀਠੀਆ ਨੂੰ ਸਖ਼ਤ ਸੁਰੱਖਿਆ ਹੇਠ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।