ਝੋਨੇ ਦੇ ਬੌਣੇ ਬੂਟਿਆਂ ਦੀ ਸਮੱਸਿਆ ਪ੍ਰਤੀ ਕਿਸਾਨ ਸੁਚੇਤ ਰਹਿਣ: ਮੁੱਖ ਖੇਤੀਬਾੜੀ ਅਫ਼ਸਰ
ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦਾ ਲਿਆ ਜਾਇਜ਼ਾ।
ਰੋਹਿਤ ਗੁਪਤਾ
ਗੁਰਦਾਸਪੁਰ: 19 ਜੁਲਾਈ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਅਤੇ ਬਾਸਮਤੀ ਦੀ ਲਵਾਈ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਕਿਸਾਨਾਂ ਨੁੰ ਝੋਨੇ ਦੀ ਫ਼ਸਲ ਵਿਚ ਕੀੜੇ ਅਤੇ ਬਿਮਾਰੀਆਂ ਦੇ ਹਮਲੇ ਪ੍ਰਤੀ ਸੁਚੇਤ ਰਹਿੰਦਿਆਂ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ । ਪਿੰਡ ਭਾਗੋਕਾਵਾਂ ਦੇ ਕਿਸਾਨ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਦੀ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਂਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੁਕਸਾਨ ਪਹੁੰਚਾਉਂਦੀਆਂ ਹਨ ਜਿਨ੍ਹਾਂ ਵਿਚੋਂ ਝੋਨੇ ਦੇ ਬੌਣੇ ਬੂਟਿਆਂ ਦਾ ਰੋਗ ਅਜਿਹਾ ਰੋਗ ਹੈ ਜਿਸ ਪ੍ਰਤੀ ਕਿਸਾਨਾਂ ਨੁੰ ਵਧੇਰੇ ਸੁਚੇਤ ਹੋਣ ਦੀ ਜ਼ਰੂਰਤ ਹੈ । ਉਨ੍ਹਾਂ ਦਸਿਆ ਕਿ ਇਹ ਰੋਗ 2022 ਦੌਰਾਨ ਪੰਜਾਬ ਵਿੱਚ ਪਹਿਲੀ ਵਾਰ ਦੇਖਿਆ ਗਿਆ ਸੀ ਅਤੇ ਪੰਜਾਬ ਵਿੱਚ ਇਸ ਰੋਗ ਨਾਲ ਤਕਰੀਬਨ 34000 ਹੈਕਟੇਅਰ ਰਕਬਾ ਪ੍ਰਭਾਵਤ ਹੋਇਆ ਸੀ । ਉਨ੍ਹਾਂ ਦਸਿਆ ਕਿ ਜ਼ਿਲੇ ਦੇ ਕਈ ਪਿੰਡਾਂ ਤੋਂ ਕਿਸਾਨਾਂ ਦੇ ਫੋਨ ਆ ਰਹੇ ਹਨ ਕਿ ਝੋਨੇ ਦੀ ਫ਼ਸਲ ਵਿਚ ਕੁਝ ਬੂਟੇ ਗਿੱਠੇ ਰਹਿ ਰਹੇ ਹਨ। ਉਨ੍ਹਾਂ ਦਸਿਆ ਕਿ
ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦਾ ਇੱਕ ਨਵਾਂ ਵਿਸ਼ਾਣੂੰ ਰੋਗ ਹੈ ਅਤੇ ਜੋ ਕਿ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਪ੍ਰਭਾਵਤ ਬੂਟੇ ਤੋਂ ਸਿਹਤਮੰਦ ਬੂਟੇ ਤੱਕ ਫੈਲ਼ਦਾ ਹੈ।ਓਨਾਂ ਦਸਿਆ ਕਿ ਇਹ ਵਿਸ਼ਾਣੂੰ ਝੋਨੇ ਦੀਆਂ ਮੋਜੂਦਾਂ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ–ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ ਅਤੇ ਜਲਦੀ ਪੁੱਟੇ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਬਿਮਾਰੀ ਕਿਸੇ ਵੀ ਬਿਮਾਰੀ ਤੇ ਹੋ ਸਕਦੀ ਹੈ। ਉਨ੍ਹਾਂ ਦਸਿਆ ਕਿ ਝੋਨੇ ਦੀ ਫ਼ਸਲ ਵਿਚ ਇਸ ਸੰਭਾਵਿਤ ਬਿਮਾਰੀ ਦੇ ਚਿੰਨ ਨਜ਼ਰ ਆਉਣ ਤੇ ਨਜ਼ਦੀਕੀ ਖ਼ੇਤੀਬਾੜੀ ਅਧਿਕਾਰੀਆਂ ,ਕ੍ਰਿਸ਼ੀ ਵਿਗਿਆਨ ਕੇਂਦਰ ਜਾਂ ਪੀਏਯੂ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ ਅਤੇ ਕਿਸੇ ਦੇ ਕਹਿਣ ਤੇ ਕੋਈ ਛਿੜਕਾਅ ਨਹੀਂ ਕਰਨਾ ਚਾਹੀਦਾ। ਨੂੰ ਸੂਚਿਤ ਕਰ ਸਕਦੇ ਹਨ। ਝੋਨੇ ਦੀ ਪੌਦ ਵਿੱਚੋਂ ਵੇਖੇ ਗਏ
ਉਨ੍ਹਾਂ ਦਸਿਆ ਕਿ ਇਸ ਬਿਮਾਰੀ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ। ਉਨ੍ਹਾਂ ਦਸਿਆ ਕਿ ਚਿੱਟੀ ਪਿੱਠ ਵਾਲੇ ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਟਿਊਬਵੈੱਲ ਉੱਪਰ ਬਲਬ ਜਗਾ ਕੇ ਰੱਖੋੋ ਅਤੇ ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐਸ ਜੀ ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ ਸੀ ਜਾਂ 300 ਮਿ.ਲਿ. ਇਮੇਜਿਨ 10 ਐਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ਼ 100 ਲਿਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਗੋਲ ਨੋਜ਼ਲ ਨਾਲ ਛਿੜਕਾਅ ਕਰੋ।
ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਵਿਚ ਇਸ ਬਿਮਾਰੀ ਪ੍ਰਤੀ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦਸਿਆ ਕਿ ਜੇਕਰ ਜ਼ਿੰਕ ਜਾਂ ਲੋਹੇ ਦੀ ਘਾਟ ਦਿਖਾਈ ਦੇਵੇ ਤਾਂ ਇਨਾਂ ਖੁਰਾਕੀ ਤੱਤਾਂ ਦੀ ਪੂਰਤੀ ਲਈ ਮਿਆਰੀ ਜ਼ਿੰਕ ਸਲਫੇਟ ਅਤੇ ਫੈਰਸ ਸਲਫੇਟ ਦਾ ਛਿੜਕਾਅ ਕਰਕੇ ਵਰਤੋਂ ਕੀਤੀ ਜਾਵੇ। ਕਈ ਵਾਰੀ ਕੁਝ ਖੁਰਾਕੀ ਤੱਤਾਂ ਦੀ ਘਾਟ ਕਰਕੇ ਵੀ ਝੋਨੇ ਦੇ ਬੂਟਿਆਂ ਦਾ ਵਾਧਾ ਰੁਕ ਜਾਂਦਾ ਹੈ। ਉਨ੍ਹਾਂ ਦਸਿਆ ਝੋਨੇ ਦੀ ਫ਼ਸਲ ਨੂੰ ਪਾਣੀ ਉਦੋਂ ਲਗਾਓ ,ਜਦੋਂ ਪਹਿਲੇ ਲੱਗੇ ਪਾਣੀ ਨੁੰ ਜ਼ੀਰੇ ਨੂੰ 2-3 ਦਿਨ ਗਏ ਹੋਣ ਪ੍ਰੰਤੂ ਇਸ ਗੱਲ ਦਾ ਖਿਆ ਰੱਖੋ ਕਿ ਤਰੇੜਾਂ ਨਾਂ ਪਾਟਣ। ਉਨ੍ਹਾਂ ਕਿਹਾ ਕਿ ਪ੍ਰਭਾਵਤ ਬੂਟਿਆਂ ਨੂੰ ਪੁੱਟ ਕੇ ਡੂੰਘਾ ਦਬਾ ਦੇਣਾ ਚਾਹੀਦਾ। ਇਸ ਮੌਕੇ ਉਨ੍ਹਾਂ ਦੇ ਨਾਲ ਡਾਕਟਰ ਬਲਜਿੰਦਰ ਸਿੰਘ ਬਲਾਕ ਖ਼ੇਤੀਬਾੜੀ ਅਫ਼ਸਰ, ਡਾ.ਹਰਮਨਦੀਪ ਸਿੰਘ ਖੇਤੀ ਵਿਕਾਸ ਅਫ਼ਸਰ ,ਸੁਦੇਸ਼ ਕੁਮਾਰ ਖ਼ੇਤੀਬਾੜੀ ਵਿਸਥਾਰ ਅਫ਼ਸਰ ਹਾਜ਼ਰ ਸਨ।