ਵੱਡੀ ਖ਼ਬਰ: ਲੇਡੀ ਨਾਇਬ ਤਹਿਸੀਲਦਾਰ ਸਸਪੈਂਡ, ਪਟਵਾਰੀ ਖਿਲਾਫ਼ ਵੀ ਕਾਰਵਾਈ ਦੇ ਹੁਕਮ
ਪਟਵਾਰੀ ਦੇ ਖਿਲਾਫ ਵੀ ਪੰਜਾਬ ਸਰਕਾਰ ਵੱਲੋਂ ਕਾਰਵਾਈ ਕਰਨ ਦੀ ਡੀਸੀ ਨੂੰ ਕੀਤੀ ਗਈ ਸਿਫਾਰਿਸ਼
ਰੋਹਿਤ ਗੁਪਤਾ
ਗੁਰਦਾਸਪੁਰ 19 ਜੁਲਾਈ 2025: ਬੀਤੇ ਦਿਨ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੋਲ ਵੱਲੋਂ ਵਿਭਾਗ ਦੇ ਹੀ ਇੱਕ ਪਟਵਾਰੀ ਕੋਲੋਂ ਕਥਿਤ ਤੌਰ ਤੇ ਰਿਸ਼ਵਤ ਲੈਣ ਦੀ ਵੀਡੀਓ ਵਾਇਰਲ ਹੋਣ ਤੋਂ ਸਥਾਨਕ ਲੋਕਾਂ ਵੱਲੋਂ ਰੋਡ ਜਾਮ ਕੀਤਾ ਗਿਆ ਸੀ । ਹੁਣ ਪੰਜਾਬ ਸਰਕਾਰ ਵੱਲੋਂ ਤੁਰੰਤ ਇਸ ਤੇ ਐਕਸ਼ਨ ਲੈਂਦੇ ਆ ਤਹਿਸੀਲਦਾਰ ਜਸਬੀਰ ਕੌਰ ਨੂੰ ਮੁਅਤਲ ਕਰ ਦਿੱਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਪੜਤਾਲ ਵਿਜੀਲੈਂਸ ਵਿਭਾਗ ਕੋਲੋ ਕਰਵਾਉਣ ਅਤੇ ਪਟਵਾਰੀ ਦੇ ਖਿਲਾਫ ਵੀ ਕਾਰਵਾਈ ਕਰਨ ਦੀ ਹਿਦਾਇਤ ਕੀਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸੇ ਦਫਤਰ ਦੀ ਰਜਿਸਟਰੀ ਕਲਰਕ ਜਸਵਿੰਦਰ ਕੌਰ ਨੂੰ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੁਝ ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮੁਅਤਲ ਕਰ ਦਿੱਤਾ ਗਿਆ ਸੀ।

