ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ - ਅਮਰਪਾਲ ਸਿੰਘ
ਰੋਹਿਤ ਗੁਪਤਾ
ਬਟਾਲਾ, 20 ਜੁਲਾਈ 2025 - ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਪਿੰਡ ਬਹਾਦੁਰਪੁਰ ਹੁਸੈਨ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ ਗਿਆ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾਂ ਦੇ ਪਿਛੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਨਸ਼ਿਆ ਸਬੰਧੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਇਕ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆਂ ਇਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਅਮਰੀਕ ਸਿੰਘ ਗੋਲਡੀ, ਸਰਪੰਚ ਦਿਲਬਾਗ ਸਿੰਘ, ਮਨਜੀਤ ਸਿੰਘ ਹਰਦਾਨ, ਪੀ.ਏ. ਸੁਖਦੇਵ ਸਿੰਘ ਰੋਂਮੀ, ਪੀ.ਏ. ਰਾਜੂ ਭਿੰਡਰ, ਸਾਬਕਾ ਸਰਪੰਚ ਨਰਿੰਦਰ ਨਿੰਦੀ ਘੁਮਾਣ, ਐਕਸ ਚੇਅਰਮੈਨ ਕੁਲਵੰਤ ਬੀਰ ਘੁਮਾਣ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਪਰਮਬੀਰ ਰਾਣਾ, ਸੈਕਟਰੀ ਸੋਸ਼ਲ ਮੀਡੀਆ ਜੋਨੀ ਘੁਮਾਣ, ਹਨੀ ਦਿਉਲ,ਜੱਜ ਸੰਦਲਪੁਰ, ਸਰਪੰਚ ਲਾਡੀ ਨੂਰਪੁਰ, ਸਰਪੰਚ ਗੁਰਮੀਤ ਸਿੰਘ ਚੋਲਚੱਕ ਅਤੇ ਮਾਸਟਰ ਸੁਖਦੇਵ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।