ਸੀਜੀਸੀ ਲਾਂਡਰਾਂ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ‘ਪ੍ਰਾਰੰਭ-2025’ ਦੀ ਸ਼ੁਰੂਆਤ
ਮੋਹਾਲੀ , 21ਜੁਲਾਈ 2025 : ਅੱਜ ਸੀਜੀਸੀ ਲਾਂਡਰਾਂ ਦੇ ਕੈਂਪਸ ਵਿਖੇ ਤਿੰਨ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਪ੍ਰਾਰੰਭ-2025’ ਦਾ ਆਗਾਜ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਸਮਾਰੋਹ ਸੀਜੀਸੀ ਦੇ 25ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ ।
ਇਹ ਪ੍ਰੋਗਰਾਮ ਦੇਸ਼ ਭਰ ਦੇ ਵੱਖ ਵੱਖ ਰਾਜਾਂ ਤੋਂ ਨਵੇਂ ਵਿਿਦਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਦੀ ਸ਼ਮੂਲੀਅਤ ਦੀ ਸਹੂਲਤ ਦਿੰਦਾ ਹੈ, ਜੋ ਸੰਸਥਾ ਵਿੱਚ ਇੰਜੀਨੀਅਰਿੰਗ, ਵਪਾਰ ਪ੍ਰਬੰਧਨ, ਫਾਰਮੇਸੀ, ਬਾਇਓਟੈਕਨਾਲੋਜੀ, ਹੋਟਲ ਮੈਨੇਜਮੈਂਟ ਵਰਗੇ ਕੋਰਸ ਕਰਨ ਜਾ ਰਹੇ ਹਨ। ਇਸ ਸਮਾਗਮ ਦੀ ਸ਼ੁਰੂਆਤ ਜੋਤ ਜਗਾਉਣ ਦੀ ਰਸਮ ਨਾਲ ਹੋਈ ਜਿਸ ਵਿੱਚ ਪਰਮਾਤਮਾ ਦਾ ਆਸ਼ੀਰਵਾਦ ਲਿਆ ਗਿਆ। ਇਸ ਉਪਰੰਤ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ, ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਰਾਜਦੀਪ ਸਿੰਘ, ਕਾਲਜ ਦੇ ਡੀਨ ਅਤੇ ਡਾਇਰੈਕਟਰਾਂ ਦੀ ਅਗਵਾਈ ਵਿੱਚ ਸਮੁੱਚੇ ਸੀਜੀਸੀ ਭਾਈਚਾਰੇ ਵੱਲੋਂ ਉਨ੍ਹਾਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਦੇ ਨਾਲ ਨਵੇਂ ਵਿਿਦਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਆਉਣ ਵਾਲੇ ਵਿਿਦਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸਮੁੱਚੇ ਸ਼ਖਸੀਅਤ ਵਿਕਾਸ ਲਈ ਸਭ ਤੋਂ ਵਧੀਆ ਅਕਾਦਮਿਕ ਅਨੁਭਵ ਅਤੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਕਰੀਅਰ ਦੀ ਤਰੱਕੀ ਪ੍ਰਤੀ ਸੀਜੀਸੀ ਦੀ ਵਚਨਬੱਧਤਾ ਦਾ ਭਰੋਸਾ ਵੀ ਦਿੱਤਾ। ਸੀਜੀਸੀ ਦੀ ਸਾਲ ਦਰ ਸਾਲ ਮਜ਼ਬੂਤ ਪਲੇਸਮੈਂਟ ਦੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਮਜ਼ਬੂਤ ਉਦਯੋਗ ਸਹਿਯੋਗ, ਖੋਜ, ਨਵੀਨਤਾ ’ਤੇ ਧਿਆਨ ਕੇਂਦਰਿਤ ਕਰਨ ਅਤੇ ਉੱਦਮੀ ਮਾਨਸਿਕਤਾ ਨੂੰ ਪਾਲਣ ਪੋਸ਼ਣ ਰਾਹੀਂ ਵਿਿਦਆਰਥੀਆਂ ਦੇ ਨਤੀਜਿਆਂ ਨੂੰ ਵਧਾਉਣ ਲਈ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਿਦਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਉਨ੍ਹਾਂ ਦੇ ਹਰ ਕੰਮ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਦਿਆਂ ਅਤੇ ਨਵੇਂ ਅਕਾਦਮਿਕ ਸਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਓਰੀਐਂਟੇਸ਼ਨ ਸੈਸ਼ਨਾਂ ਵਿੱਚ ਨਵੇਂ ਵਿਿਦਆਰਥੀਆਂ ਨੂੰ ਕਾਲਜ ਜੀਵਨ ਦੇ ਮਹੱਤਵਪੂਰਨ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ, ਜਿਸ ਵਿੱਚ ਪਾਠਕ੍ਰਮ, ਹਾਜ਼ਰੀ ਦੀਆਂ ਜ਼ਰੂਰਤਾਂ, ਵਿਿਦਆਰਥੀਆਂ ਦੀਆਂ ਪ੍ਰਾਪਤੀਆਂ, ਕੈਂਪਸ ਪਲੇਸਮੈਂਟ, ਅੰਤਰਰਾਸ਼ਟਰੀ ਗੱਠਜੋੜ, ਖੋਜ ਅਤੇ ਨਵੀਨਤਾ ਆਦਿ ਸ਼ਾਮਲ ਹਨ।