Breaking: ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਅੱਜ!
ਚੰਡੀਗੜ੍ਹ , 22 ਜੁਲਾਈ 2025- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 22 ਜੁਲਾਈ ਸਵੇਰੇ 10:30 ਵਜੇ ਹੋਵੇਗੀ। ਇਸ ਨੂੰ ਲੈ ਕੇ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਦੱਸਿਆ ਗਿਆ ਹੈ ਕਿ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਇਹ ਮੀਟਿੰਗ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।