Earthquake Breaking : ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਪੜ੍ਹੋ ਵੇਰਵਾ
ਨਵੀਂ ਦਿੱਲੀ, 22 ਜੁਲਾਈ 2025: ਮੰਗਲਵਾਰ ਸਵੇਰੇ ਹਰਿਆਣਾ ਦੇ ਫਰੀਦਾਬਾਦ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ ਅਤੇ ਇਹ ਝਟਕੇ ਸਿਰਫ਼ ਉੱਚੀਆਂ ਇਮਾਰਤਾਂ ਦੀਆਂ ਉੱਪਰਲੀਆਂ ਮੰਜ਼ਿਲਾਂ 'ਤੇ ਹੀ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 3.2 ਮਾਪੀ ਗਈ। ਹਾਲ ਹੀ ਵਿੱਚ ਦਿੱਲੀ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਭੂਚਾਲ ਦੇ ਝਟਕਿਆਂ ਦਾ ਕੇਂਦਰ ਹਰਿਆਣਾ ਦਾ ਝੱਜਰ ਸੀ।